25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਗਰ ਕੌਂਸਲ ਪ੍ਰਧਾਨ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 28-09-2025
ਖਰੜ, 27 ਸਤੰਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਰਾਮ ਲੀਲ੍ਹਾ ਕਲੱਬ ਦੁਸਹਿਰਾ ਗਰਾਊਾਡ ਖਰੜ ਵਲੋਂ ਦੁਸਹਿਰੇ ਦੇ ਸ਼ੁੱਭ ਅਵਸਰ ਮੌਕੇ ਕਰਵਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੇ ਮੰਚਨ ਦਾ ਉਦਘਾਟਨ ਨਗਰ ਕੌਂਸਲ ਪ੍ਰਧਾਨ ਅੰਜੂ ਚੰਦਰ ਤੇ ਪਿ੍ੰ. ਜਸਬੀਰ ਚੰਦਰ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਕੌਂਸਲ ਪ੍ਰਧਾਨ ਅੰਜੂ ਚੰਦਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਤੁਸੀਂ ਬਹੁਤ ਭਾਗਾਂ ਵਾਲੇ ਹੋ, ਜੋ ਕਿ ਰੋਜ਼ਾਨਾ ਦੇਰ ਰਾਤ ਤੱਕ ਸ੍ਰੀ ਰਾਮ ਲੀਲ੍ਹਾ ਦੇਖਣ ਲਈ ਆਉਂਦੇ ਹੋ | ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਤੋਂ ਸਾਨੂੰ ਬਹੁਤ ਵੱਡੀ ਸਿੱਖਿਆ ਮਿਲਦੀ ਹੈ | ਉਨ੍ਹਾਂ ਦਾ ਜੀਵਨ ਦੱਸਦਾ ਹੈ ਕਿ ਰਿਸ਼ਤਿਆਂ ਦੀ ਪਵਿੱਤਰਤਾ ਦੇ ਨਾਲ-ਨਾਲ ਕਿਵੇਂ ਰਾਮ-ਰਾਮ ਜੱਪਦੇ ਪੱਥਰ ਵੀ ਤਰ ਜਾਂਦੇ ਹਨ | ਉਨ੍ਹਾਂ ਕਲੱਬ ਨੂੰ ਮਾਲੀ ਸਹਾਇਤਾ ਵੀ ਭੇਟ ਕੀਤੀ | ਇਸੇ ਦੌਰਾਨ ਕਲੱਬ ਮੈਂਬਰਾਂ ਵਲੋਂ ਮਹਿਮਾਨਾਂ ਦਾ ਉਚੇਚੇ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸਮੁੱਚੇ ਮੈਂਬਰ ਅਤੇ ਵੱਡੀ ਗਿਣਤੀ 'ਚ ਦਰਸ਼ਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਸਿੰਬਲੀ ਪਿੰਡ ਤੋਂ ਵੱਡੀ ਗਿਣਤੀ ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਵਾਂਗਚੁਕ ਦੇ ਪਾਕਿ ਨਾਲ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ-ਪੁਲਿਸ ਮੁਖੀ <br/>
Ad Position 24