25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਤਸਿੰਬਲੀ ਪਿੰਡ ਤੋਂ ਵੱਡੀ ਗਿਣਤੀ ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 28-09-2025
ਲਾਲੜੂ, 27 ਸਤੰਬਰ (ਰਾਜਬੀਰ ਸਿੰਘ)-ਡੇਰਾਬੱਸੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ਼ ਲਗਾਤਾਰ ਘਟਦਾ ਜਾ ਰਿਹਾ ਹੈ | ਇੱਥੇ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਨੂੰ ਛੱਡ ਕੇ ਸੱਤਾਧਾਰੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸੇ ਲੜੀ ਤਹਿਤ ਬਲਾਕ ਪ੍ਰਧਾਨ ਧਰਮ ਸਿੰਘ ਤੇ ਬਲਬੀਰ ਸਿੰਘ ਦੀ ਅਗਵਾਈ ਵਿਚ ਹੰਡੇਸਰਾ ਦੇ ਪਿੰਡ ਤਸਿੰਬਲੀ ਦੇ ਸ਼ਿਵ ਦਵਾਲਾ ਮੰਦਿਰ ਕਮੇਟੀ ਮੈਂਬਰ ਅਤੇ ਪੰਚਾਇਤ ਦੇ ਪੰਜ ਪੰਚ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਹਰੇਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੋਂ ਬਹੁਤ ਖੁਸ਼ ਹਨ | ਇਸ ਲਈ ਵੱਡੀ ਗਿਣਤੀ ਵਿਚ ਲੋਕ 'ਆਪ' ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਸੁਨੀਲ ਕੁਮਾਰ ਪ੍ਰਜਾਪਤ, ਸਤਨਾਮ ਸਿੰਘ, ਅਮਨਦੀਪ ਸਿੰਘ, ਗਗਨ ਬਸਵਾ, ਜੱਗੀ ਬਸਵਾ, ਅਮਨ ਤੁਰਕਾ, ਰਾਕੇਸ਼ ਕੁਮਾਰ, ਵਿਸ਼ਾਲ ਕੁਮਾਰ, ਦਵਿੰਦਰ ਸਿੰਘ, ਅੰਕਿਤ ਕੁਮਾਰ, ਸਤੀਸ਼ ਪੰਡਿਤ, ਰਾਜਾ ਪੰਡਿਤ, ਦੀਪਕ ਪੰਡਿਤ, ਨਛੱਤਰ ਸਿੰਘ, ਕਾਕਾ ਰਾਮ ਪਰਜਾਪਤ, ਮਹਿੰਦਰ ਸਿੰਘ ਪਰਜਾਪਤ, ਚਰਨਜੀਤ ਅੰਟਾਲ, ਕਰਨੈਲ ਸਿੰਘਅ ਤੇ ਹੋਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ, ਜਿਨ੍ਹਾਂ ਨੂੰ ਪਾਰਟੀ ਚਿੰਨ੍ਹ ਵਾਲਾ ਪਟਕਾ ਪਾ ਕੇ ਪਾਰਟੀ ਵਿਚ ਸਵਾਗਤ ਕੀਤਾ ਗਿਆ | ਇਸ ਮੌਕੇ ਦਲਬੀਰ ਸਿੰਘ, ਹੁਸਨ ਸਿੰਘ, ਛੋਟੂ ਰਾਮ ਸਮੇਤ ਪਿੰਡ ਦੇ ਸਰਪੰਚ ਸਮੇਤ ਨੇੜੇ ਦੇ ਪਿੰਡਾਂ ਦੇ ਪੰਚ-ਸਰਪੰਚ ਤੇ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ |

Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਮਾਫ਼ੀਆ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ <br/> ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ <br/>
Ad Position 24