25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਾਈਨਿੰਗ ਮਾਫ਼ੀਆ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ <br/>

Ad Position 21
No active advertisement
ਅਜੀਤ ਡੈਸਕ 28-09-2025
ਡੇਰਾਬੱਸੀ, 27 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ ਅੰਦਰ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮਾਈਨਿੰਗ ਵਿਭਾਗ ਅਤੇ ਟ੍ਰੈਫ਼ਿਕ ਪੁਲਿਸ ਵਲੋਂ ਸ਼ਖ਼ਤ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ 'ਚ ਭਾਰੀ ਜੁਰਮਾਨਿਆਂ ਸਮੇਤ ਇਕ ਗਰੈਵਲ ਦਾ ਭਰਿਆ ਟਿੱਪਰ ਅਤੇ ਇਕ ਬੁਲਟ ਮੋਟਰਸਾਈਕਲ ਜ਼ਬਤ ਕਰ ਲਿਆ ਗਿਆ | ਇਸ ਕਾਰਵਾਈ ਨੂੰ ਲੈ ਕੇ ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਈਨਿੰਗ ਵਿਭਾਗ ਦੇ ਇੰਸਪੈਕਟਰ ਹਰਮਨਦੀਪ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਇਕ ਗਰੈਵਲ ਦੇ ਭਰੇ ਟਿੱਪਰ ਨੂੰ ਕਾਬੂ ਕਰਕੇ ਜ਼ਬਤ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਟਿੱਪਰ ਦਾ 2 ਲੱਖ ਰੁ. ਤੋਂ ਵੱਧ ਦਾ ਚਲਾਨ ਕੱਟਿਆ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਚਲਾਨ ਨਹੀਂ ਭਰਿਆ ਜਾਂਦਾ, ਉਦੋਂ ਤੱਕ ਟਿੱਪਰ ਪੁਲਿਸ ਦੀ ਹਿਰਾਸਤ 'ਚ ਹੀ ਰਹੇਗਾ | ਉਨ੍ਹਾਂ ਕਿਹਾ ਕਿ ਖੇਤਰ 'ਚ ਮਾਈਨਿੰਗ ਨੂੰ ਨਿਯਮਾਂ ਅਨੁਸਾਰ ਲਿਆਂਦਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਦੌਰਾਨ ਟ੍ਰੈਫ਼ਿਕ ਇੰਚਾਰਜ ਅੰਗਰੇਜ ਸਿੰਘ ਨੇ ਦੱਸਿਆ ਕਿ ਸੁਖਮਨੀ ਕਾਲਜ ਦੇ ਨੇੜੇ ਟ੍ਰੈਫ਼ਿਕ ਪੁਲਿਸ ਨੇ ਬੁਲਟ ਮੋਟਰਸਾਈਕਲ 'ਤੇ ਸਵਾਰ ਚਾਰ ਨੌਜਵਾਨਾਂ ਨੂੰ ਪਟਾਕੇ ਮਾਰਦੇ ਹੋਏ ਕਾਬੂ ਕੀਤਾ ਸੀ, ਜਿਸ 'ਤੇ ਪੁਲਿਸ ਨੇ ਉਨ੍ਹਾਂ ਦਾ 8 ਹਜ਼ਾਰ ਰੁ. ਦਾ ਚਲਾਨ ਕੱਟਿਆ ਹੈ ਅਤੇ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਸ਼ਰਾਰਤੀ ਅਨਸਰਾਂ 'ਤੇ ਪੁਲਿਸ ਵਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਸ਼ੁਰੂ ਕੀਤੇ ਸਵੱਛੋਤਸਵ-2025 ਲਈ ਸੈਕਟਰ-44 ਦੇ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਤਸਿੰਬਲੀ ਪਿੰਡ ਤੋਂ ਵੱਡੀ ਗਿਣਤੀ ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ <br/>
Ad Position 24