25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੁਟਿਆਰ ਦੀ ਭੇਦਭਰੇ ਹਾਲਾਤ 'ਚ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 28-09-2025
ਕੁਰਾਲੀ, 27 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੇ ਇਕ ਬਾਗ਼ 'ਚੋਂ ਇਕ ਮੁਟਿਆਰ ਦੀ ਭੇਦਭਰੇ ਹਾਲਾਤ 'ਚ ਲਾਸ਼ ਮਿਲੀ ਹੈ | ਪੁਲਿਸ ਵਲੋਂ ਇਸ ਸੰਬੰਧੀ ਮਾਮਲਾ ਦਰਜ ਕਰਦੇ ਹੋਏ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਿੰਡ ਪਡਿਆਲਾ ਵਿਚਲੇ ਇਕ ਬਾਗ਼ 'ਚ ਮਜ਼ਦੂਰੀ ਕਰਦੇ ਇਕ ਪਰਿਵਾਰ ਦੀ ਨੌਜਵਾਨ ਲੜਕੀ ਨੂੰ ਸਵੇਰੇ ਦਰੱਖ਼ਤ ਨਾਲ ਲਟਕਦੀ ਹੋਈ ਦੇਖਿਆ ਗਿਆ | ਪਰਿਵਾਰ ਵਲੋਂ ਲੜਕੀ ਨੂੰ ਹੇਠ ਉਤਾਰ ਕੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਕਿ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਉਧਰ ਥਾਣਾ ਸਿਟੀ ਦੇ ਐੱਸ. ਐੱਚ. ਓ. ਗੌਰਵਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਿ੍ਤਕ ਮੁਟਿਆਰ ਦੀ ਲਾਸ਼ ਨੂੰ ਕਬਜ਼ੇ 'ਚ ਲੈਣ ਉਪਰੰਤ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹਾਲੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ਼ ਹੋ ਸਕੇਗੀ |

Ad Position 22
No active advertisement
ਪਿਛਲੀ ਖ਼ਬਰ ਲੌਂਗੋਵਾਲ ਕਾਲਜ ਵਿਖੇ ਵਿਦਿਆਰਥੀਆਂ ਨੇ ਪ੍ਰਤਿਭਾ ਦੇ ਜੌਹਰ ਦਿਖਾਏ ਅਗਲੀ ਖ਼ਬਰ ਰਾਜਨ ਸ਼ਰਮਾ ਵਲੋਂ ਐੱਨ. ਪੀ. ਸੀ. ਮਿਸਟਰ ਹਰਿਆਣਾ ਚੈਂਪੀਅਨਸ਼ਿਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ <br/>
Ad Position 24