02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੇਰਾਬੱਸੀ ਪੁਲਿਸ ਵਲੋਂ ਮੋਬਾਈਲ ਝਪਟਣ ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ <br/>

Ad Position 21
No active advertisement
ਅਜੀਤ ਡੈਸਕ 19-10-2025
ਡੇਰਾਬੱਸੀ, 18 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਮੋਬਾਈਲ ਝਪਟਣ ਅਤੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੈਂਬਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ 10 ਜਾਅਲੀ ਨੰਬਰਾਂ ਵਾਲੇ ਮੋਟਰਸਾਈਕਲ ਅਤੇ 5 ਖੋਹ ਕੀਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਕਾਰਵਾਈ ਬਿਕਰਮਜੀਤ ਸਿੰਘ ਬਰਾੜ ਡੀ. ਐਸ. ਪੀ. ਸਬ-ਡਵੀਜ਼ਨ ਡੇਰਾਬੱਸੀ ਦੀ ਅਗਵਾਈ ਹੇਠ ਐਂਟੀ ਨਾਰਕੋਟਿਕ ਸੈੱਲ ਅਤੇ ਥਾਣਾ ਡੇਰਾਬੱਸੀ ਦੀ ਸਾਂਝੀ ਟੀਮ ਵਲੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅਦਿਤਿਆ ਕੁਮਾਰ ਵਾਸੀ ਪਿੰਡ ਮਾਣਕਪੁਰ (ਯੂ. ਪੀ.) ਨੇ ਬੀਤੀ 11 ਅਕਤੂਬਰ ਨੂੰ ਡੇਰਾਬੱਸੀ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਉਸ ਦਾ ਸਪਲੈਂਡਰ ਮੋਟਰਸਾਈਕਲ 5 ਅਕਤੂਬਰ ਨੂੰ ਮੁਬਾਰਕਪੁਰ ਸਥਿਤ ਸ਼ਰਾਬ ਦੇ ਠੇਕੇ ਨੇੜਿਓਾ ਚੋਰੀ ਹੋ ਗਿਆ ਸੀ | ਇਸ ਉਪਰੰਤ ਪੁਲਿਸ ਵਲੋਂ ਤੁਰੰਤ ਐਫ. ਆਈ. ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ | ਇਸੇ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ 12 ਅਕਤੂਬਰ ਨੂੰ ਫੋਕਲ ਪੁਆਇੰਟ ਮੁਬਾਰਕਪੁਰ ਵਿਖੇ ਨਾਕਾਬੰਦੀ ਕਰਕੇ ਜਾਅਲੀ ਨੰਬਰ ਵਾਲੇ ਸਪਲੈਂਡਰ ਮੋਟਰਸਾਈਕਲ ਸਮੇਤ ਜਸਵੀਰ ਸਿੰਘ ਉਰਫ਼ ਟਿੰਕੂ ਵਾਸੀ ਦਾਦਪੁਰਾ ਡੇਰਾਬੱਸੀ ਨੂੰ ਗਿ੍ਫ਼ਤਾਰ ਕਰ ਲਿਆ | ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਸਾਥੀਆਂ ਗੌਰਵ ਕੁਮਾਰ ਅਤੇ ਸ਼ੁਭਮ ਪਾਂਡੇ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ 14 ਅਕਤੂਬਰ ਨੂੰ ਈ. ਐਸ. ਆਈ. ਹਸਪਤਾਲ ਮੁਬਾਰਕਪੁਰ ਨੇੜਿਓਾ ਦੋ ਹੋਰਨਾਂ ਜਾਅਲੀ ਨੰਬਰਾਂ ਵਾਲੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ | ਇਸ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 7 ਹੋਰ ਚੋਰੀ ਦੇ ਮੋਟਰਸਾਈਕਲਾਂ ਸਮੇਤ 5 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਐਸ. ਐਸ. ਪੀ. ਨੇ ਕਿਹਾ ਕਿ ਗਰੋਹ ਦਾ ਸਰਗਨਾ ਗੌਰਵ ਕੁਮਾਰ ਬਾਹਰ ਖੜ੍ਹੇ ਮੋਟਰਸਾਈਕਲਾਂ ਦੀ ਨਿਗਰਾਨੀ ਕਰਦਾ ਸੀ ਤੇ ਮਾਸਟਰ ਚਾਬੀ ਨਾਲ ਮੋਟਰਸਾਈਕਲ ਸਟਰਾਟ ਕਰਕੇ ਫ਼ਰਾਰ ਹੋ ਜਾਂਦਾ ਸੀ | ਬਾਅਦ 'ਚ ਉਹ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਪੁਲਿਸ ਨੇ ਹੁਣ ਤੱਕ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 9 ਸਪਲੈਂਡਰ ਅਤੇ 1 ਯਾਹਮਾ ਮੋਟਰਸਾਈਕਲ ਬਰਾਮਦ ਕੀਤਾ ਹੈ | ਪੁਲਿਸ ਨੂੰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣੀ ਆਸ ਹੈ |

Ad Position 22
No active advertisement
ਪਿਛਲੀ ਖ਼ਬਰ ਨੀਰਵ ਮੋਦੀ ਨੇ ਹਵਾਲਗੀ ਮਾਮਲੇ 'ਚ ਕੁਝ ਵੱਡਾ ਹੋਣ ਦਾ ਕੀਤਾ ਦਾਅਵਾ ਅਗਲੀ ਖ਼ਬਰ ਮੁਨਿਆਰੀ ਦੀ ਦੁਕਾਨ 'ਚੋਂ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ <br/>
Ad Position 24
No active advertisement