ਮੁੱਲਾਂਪੁਰ ਗਰੀਬਦਾਸ, 18 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਅੱਜ ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਭਾਜਪਾ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਰਾਣਾ ਗਿੱਲ ਨੇ ਅਸ਼ਵਨੀ ਸ਼ਰਮਾ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਮੁਲਾਕਾਤ ਉਪਰੰਤ ਰਾਣਾ ਗਿੱਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਅਸ਼ਵਨੀ ਸ਼ਰਮਾ ਨਾਲ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਪੰਜਾਬ 'ਚ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜੋ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਉਸ ਬਾਰੇ ਵੀ ਚਰਚਾ ਕੀਤੀ ਗਈ | ਇਸ ਦੌਰਾਨ ਤਰਨਤਾਰਨ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਸਮੀਕਰਣਾਂ ਦੀ ਵੀ ਸਮੀਖਿਆ ਕੀਤੀ ਗਈ | ਇਸ ਮੌਕੇ ਭਾਜਪਾ ਦੇ ਪੰਜਾਬ ਵਾਈਸ ਪ੍ਰਧਾਨ ਸੁਭਾਸ਼ ਸ਼ਰਮਾ ਵੀ ਹਾਜ਼ਰ ਸਨ |