02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਯੂਨੀਵਰਸਲ ਕਾਲਜ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ <br/>

Ad Position 21
No active advertisement
ਅਜੀਤ ਡੈਸਕ 19-10-2025
ਲਾਲੜੂ, 18 ਅਕਤੂਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼ ਬੱਲੋਪੁਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਸੰਸਥਾ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਅਤੇ ਕਾਰਜਕਾਰੀ ਨਿਰਦੇਸ਼ਕ ਕੰਵਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਸਾਰਿਆਂ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਹਨੇ੍ਹਰੇ ਉੱਤੇ ਰੌਸ਼ਨੀ, ਝੂਠ ਉੱਤੇ ਸੱਚ ਅਤੇ ਬਦੀ 'ਤੇ ਨੇਕੀ ਦੀ ਜਿੱਤ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸੁੰਦਰ ਸਟਾਲਾਂ ਲਗਾਈਆਂ ਗਈਆਂ, ਜਿਨ੍ਹਾਂ 'ਤੇ ਸਜਾਵਟੀ ਵਸਤੂਆਂ, ਨੇਲ ਆਰਟ, ਮਹਿੰਦੀ, ਦੀਵਿਆਂ ਅਤੇ ਸਜਾਵਟੀ ਸਾਮਾਨ ਰੱਖਿਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਰਾਜਾਂ ਦੇ ਲੋਕ-ਨਾਚਾਂ ਦੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ | ਇਸ ਮੌਕੇ ਮੁੱਖ ਮਹਿਮਾਨਾਂ ਨੇ ਕਾਲਜ 'ਚ ਲੱਗੀਆਂ ਸਟਾਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟਾਂ ਅਤੇ ਪੁਰਸਕਾਰਾਂ ਨਾਲ ਵੀ ਸਨਮਾਨਿਤ ਕੀਤਾ | ਪ੍ਰੋਗਰਾਮ ਦੇ ਅੰਤ 'ਚ ਕਾਲਜ ਦੇ ਡੀਨ ਡਾ. ਵਿਕਾਸ ਸ਼ਰਮਾ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ | ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਹੰਡੇਸਰਾ ਤੋਂ ਨਗਲਾ ਤੱਕ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਹਮਾਯੰੂਪੁਰ- ਤਸਿੰਬਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਸਫ਼ੈਦਿਆਂ ਦੀ ਬੋਲੀ ਮੌਕੇ 'ਤੇ ਹੀ ਰੱਦ <br/>
Ad Position 24
No active advertisement