02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਧਾਇਕ ਰੰਧਾਵਾ ਵਲੋਂ ਹੰਡੇਸਰਾ ਤੋਂ ਨਗਲਾ ਤੱਕ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 19-10-2025
ਲਾਲੜੂ, 18 ਅਕਤੂਬਰ (ਰਾਜਬੀਰ ਸਿੰਘ)-ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਵਾਸਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਪਿੰਡ ਹੰਡੇਸਰਾ ਗੁੱਗਾ ਮਾੜੀ ਤੋਂ ਪਿੰਡ ਨਗਲਾ ਦੇ ਬਿਜਲੀ ਗਰਿੱਡ ਤੱਕ ਜਾਣ ਵਾਲੀ ਲਗਭਗ 1.45 ਕਿੱਲੋਮੀਟਰ ਲੰਬਾਈ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ | ਇਹ ਸੜਕ 34.98 ਲੱਖ ਰੁ. ਦੀ ਲਾਗਤ ਨਾਲ ਬਣਾਈ ਜਾ ਰਹੀ ਹੈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਤਰੱਕੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸੜਕ ਪਹਿਲਾਂ ਸਾਲ 1999 'ਚ ਬਣੀ ਸੀ ਅਤੇ ਹੁਣ ਇਸ ਦੇ ਪੁਨਰ-ਨਿਰਮਾਣ ਨਾਲ ਪਿੰਡ ਹੰਡੇਸਰਾ ਤੇ ਨਗਲਾ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਵਾਜਾਈ ਪੱਖੋਂ ਵੱਡੀ ਸੁਵਿਧਾ ਮਿਲੇਗੀ ਅਤੇ ਖੇਤੀਬਾੜੀ ਉਤਪਾਦਾਂ ਦੀ ਆਵਾਜਾਈ ਵੀ ਆਸਾਨ ਹੋਵੇਗੀ | ਇਸ ਮੌਕੇ ਖੇਤਰ ਦੇ ਪੰਚ, ਸਰਪੰਚ, ਆਮ ਆਦਮੀ ਪਾਰਟੀ ਦੇ ਆਗੂ ਅਤੇ ਸਥਾਨਕ ਪਤਵੰਤੇ ਹਾਜ਼ਰ ਸਨ, ਜਿਨ੍ਹਾਂ ਵਲੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ <br/> ਅਗਲੀ ਖ਼ਬਰ ਯੂਨੀਵਰਸਲ ਕਾਲਜ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ <br/>
Ad Position 24
No active advertisement