02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿਖੇ ਦੀਵਾਲੀ ਸੰਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/>

Ad Position 21
No active advertisement
ਅਜੀਤ ਡੈਸਕ 19-10-2025
ਐੱਸ. ਏ. ਐੱਸ. ਨਗਰ, 18 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਵਿਚ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਅਤੇ ਭਾਰਤੀ ਸੱਭਿਆਚਾਰ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਹੱਥੀਂ ਸੁੰਦਰ-ਸੁੰਦਰ ਮਿੱਟੀ ਦੇ ਦੀਵੇ, ਸਜਾਵਟੀ ਮੋਮਬੱਤੀਆਂ ਅਤੇ ਰੰਗ-ਬਿਰੰਗੀਆਂ ਰੰਗੋਲੀਆਂ ਤਿਆਰ ਕੀਤੀਆਂ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜ਼ਰੀਏ ਦੀਵਾਲੀ ਦੀ ਖ਼ੁਸ਼ੀ ਜ਼ਾਹਿਰ ਕੀਤੀ | ਇਸ ਮੌਕੇ ਸਕੂਲ ਪਿ੍ੰ. ਆਰ ਬਾਲਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਬਾਖ਼ੂਬੀ ਉਭਾਰਿਆ | ਇਸ ਨਾਲ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਿਆ ਅਤੇ ਟੀਮ ਵਰਕ ਦੇ ਲਾਭ ਬਾਰੇ ਪਤਾ ਚੱਲਿਆ | ਇਸ ਦੇ ਨਾਲ ਸਕੂਲ ਮੈਨੇਜਰ ਰਜਨੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਾਸਤਰੀ ਸਕੂਲ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਵਿਦਿਆਰਥੀ ਸੱਭਿਆਚਾਰ ਨਾਲ ਜੁੜੇ ਰਹਿਣ | ਸਕੂਲ ਦੇ ਮੈਨੇਜਮੈਂਟ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ ਅਤੇ ਸਭ ਤੋਂ ਵਧੀਆ ਰਚਨਾਵਾਂ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ | ਅੰਤ 'ਚ ਸਕੂਲ ਸਟਾਫ਼ ਵਲੋਂ ਬੱਚਿਆਂ ਨੂੰ ਸੁਚੱਜੀ, ਸੁਰੱਖਿਅਤ ਅਤੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਵੀ ਦਿੱਤਾ ਗਿਆ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋਵੇ |

Ad Position 22
No active advertisement
ਪਿਛਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਚਾਂਸਲਰ ਦੀ ਅਗਵਾਈ ਹੇਠ ਲੋੜਵੰਦ ਬੱਚਿਆਂ ਨਾਲ ਮਨਾਈ ਗਰੀਨ ਦੀਵਾਲੀ <br/> ਅਗਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ <br/>
Ad Position 24
No active advertisement