02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਏਡਿਡ ਸਕੂਲ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅੱਗੇ ਅਧਿਆਪਕਾਂ ਨੇ ਪ੍ਰਗਟਾਇਆ ਰੋਸ <br/>

Ad Position 21
No active advertisement
ਅਜੀਤ ਡੈਸਕ 19-10-2025
ਐੱਸ. ਏ. ਐੱਸ. ਨਗਰ, 18 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਦੀਵਾਲੀ ਦੇ ਮੱਦੇਨਜ਼ਰ ਜਿਥੇ ਮਾਰਚ 2025 ਤੋਂ ਬਾਅਦ ਤਨਖ਼ਾਹ ਗ੍ਰਾਂਟ ਜਾਰੀ ਨਾ ਕਰਕੇ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕੀਤਾ, ਉਥੇ ਹੀ ਹੁਣ ਸਿੱਖਿਆ ਵਿਭਾਗ ਨੇ 1 ਮਹੀਨੇ ਅਪ੍ਰੈਲ 2025 ਦੀ ਤਨਖ਼ਾਹ ਗ੍ਰਾਂਟ ਜਾਰੀ ਕਰਕੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਏਡਿਡ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਨੂੰ ਲੈ ਕੇ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਏਡਿਡ ਸਕੂਲਾਂ ਦੇ ਅਧਿਆਪਕਾਂ ਵਲੋਂ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅੱਗੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ ਗਿਆ | ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲਿ੍ਹਆਂ ਦੇ ਏਡਿਡ ਸਕੂਲ ਅਧਿਆਪਕਾਂ ਵਲੋਂ 1 ਮਹੀਨੇ ਦੀ ਜਾਰੀ ਤਨਖ਼ਾਹ ਗ੍ਰਾਂਟ ਨਾ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੰਗ ਹੈ ਕਿ ਦਸੰਬਰ 2025 ਤੱਕ ਦੀ ਤਨਖ਼ਾਹ ਤੁਰੰਤ ਜਾਰੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੇ ਇਤਿਹਾਸ ਵਿਚ 1967 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਸਕੂਲ ਪ੍ਰਬੰਧਕ ਕਮੇਟੀਆਂ ਦੀ ਆਮਦਨ ਤੇ ਖ਼ਰਚ ਦਾ ਆਡਿਟ ਕਰਨ ਦੇ ਬਹਾਨੇ 8 ਮਹੀਨਿਆਂ ਤੋਂ ਰੋਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਨਾਕਾਮੀ ਤੇ ਆਡਿਟ ਕਰਨ ਵਾਲੇ ਐਸ. ਓ. ਦੀ ਘਾਟ ਦਾ ਖ਼ਮਿਆਜ਼ਾ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਏਡਿਡ ਸਕੂਲਾਂ ਦੇ ਸਟਾਫ਼ ਦੀ ਆਰਥਿਕ ਹਾਲਤ ਤਰਸਯੋਗ ਬਣ ਚੁੱਕੀ ਹੈ, ਪਰ ਵਿੱਤ ਵਿਭਾਗ ਤੇ ਸਿੱਖਿਆ ਵਿਭਾਗ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ | ਉਨ੍ਹਾਂ ਦੋਸ਼ ਲਗਾਇਆ ਕਿ ਸਿਲਾਈ ਟੀਚਰਾਂ ਦੇ ਪੈਨਸ਼ਨ ਕੇਸ ਮਾਣਯੋਗ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਨਹੀਂ ਬਣਾਏ ਗਏ | ਉਨ੍ਹਾਂ ਕਿਹਾ ਕਿ ਸਾਰੇ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕ ਕਾਲੀ ਦੀਵਾਲੀ ਮਨਾਉਣਗੇ ਅਤੇ ਜੇਕਰ ਪੂਰੀ ਤਨਖ਼ਾਹ ਜਾਰੀ ਨਾ ਹੋਈ ਤਾਂ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੈਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਚ ਕਰਵਾਈ ਰਾਜ ਪੱਧਰੀ ਰੈੱਡ ਰਨ ਮੈਰਾਥਨ <br/> ਅਗਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗੋਲੀ ਮੁਕਾਬਲੇ ਕਰਵਾਏ <br/>
Ad Position 24
No active advertisement