22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਚੰਡੀਗੜ੍ਹ ਦੇ ਪਟਿਆਲਾ ਦੀ ਰਾਓ 'ਚੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਿਸ ਵਲੋਂ ਜਾਂਚ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 20-10-2025
ਚੰਡੀਗੜ੍ਹ, 19 ਅਕਤੂਬਰ (ਕਪਿਲ ਵਧਵਾ)-ਚੰਡੀਗੜ੍ਹ ਵਿਚ ਪਟਿਆਲਾ ਦੀ ਰਾਓ 'ਚੋਂ ਐਤਵਾਰ ਸਵੇਰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਖੇਤਰ 'ਚ ਹੜਕੰਪ ਮਚ ਗਿਆ | ਸੂਚਨਾ ਮਿਲਦਿਆਂ ਹੀ ਥਾਣਾ ਸਾਰੰਗਪੁਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸੈਕਟਰ-16 ਵਿਖੇ ਸਥਿਤ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ | ਪੁਲਿਸ ਅਨੁਸਾਰ ਮਿ੍ਤਕ ਦੀ ਪਛਾਣ ਆਕਾਸ਼ ਵਜੋਂ ਹੋਈ ਹੈ, ਜੋ ਪੇਸ਼ੇ ਨਾਲ ਵੈਲਡਿੰਗ ਦਾ ਕੰਮ ਕਰਦਾ ਸੀ | ਆਕਾਸ਼ ਦੀ ਭੈਣ ਨੇ ਸ਼ੁੱਕਰਵਾਰ ਨੂੰ ਪੁਲਿਸ ਥਾਣੇ 'ਚ ਉਸ ਦੀ ਗੁੰਮਸ਼ੁਦਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਕਈ ਦਿਨਾਂ ਤੋਂ ਘਰ ਨਹੀਂ ਆ ਰਿਹਾ | ਐਤਵਾਰ ਨੂੰ ਉਸ ਦੀ ਲਾਸ਼ ਲੇਕ ਦੇ ਪਾਣੀ 'ਚ ਤੈਰਦੀ ਮਿਲੀ | ਪਰਿਵਾਰ ਵਲੋਂ ਸਹਿਮਤੀ ਦੇਣ 'ਤੇ ਹੀ ਕੱਲ੍ਹ ਜਾਂ ਪਰਸੋ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ | ਸ਼ੁਰੂਆਤੀ ਜਾਂਚ 'ਚ ਨਾ ਕੋਈ ਸੁਸਾਈਡ ਨੋਟ ਮਿਲਿਆ ਤੇ ਨਾ ਹੀ ਅਜਿਹਾ ਕੋਈ ਸੁਰਾਗ ਹੱਥ ਲੱਗਿਆ ਜਿਸ ਨਾਲ ਖੁਦਕੁਸ਼ੀ ਜਾਂ ਕਤਲ ਹੋਣ ਦੀ ਪੁਸ਼ਟੀ ਹੋ ਸਕੇ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਕਈ ਦਿਨ ਪੁਰਾਣੀ ਲੱਗ ਰਹੀ ਸੀ ਤੇ ਪਾਣੀ ਨਾਲ ਭਰ ਕੇ ਲਾਸ਼ ਫੁੱਲਣ ਕਰਨ ਤੈਰਨ ਲੱਗ ਗਈ ਸੀ | ਮੌਤ ਦੇ ਅਸਲੀ ਕਾਰਨ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ | ਪੁਲਿਸ ਨੇ ਦੱਸਿਆ ਕਿ ਮਿ੍ਤਕ ਦਾ ਮੋਬਾਈਲ ਫ਼ੋਨ ਅਜੇ ਬਰਾਮਦ ਨਹੀਂ ਹੋਇਆ ਹੈ | ਜਿਸ ਲਈ ਉਸ ਦੀ ਕਾਲ ਡੀਟੇਲ ਖੰਗਾਲੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਘਰੋਂ ਨਿਕਲਣ ਤੋਂ ਬਾਅਦ ਉਸ ਨੇ ਕਿਨ੍ਹਾਂ ਵਿਅਕਤੀਆਂ ਨਾਲ ਸੰਪਰਕ ਕੀਤਾ ਸੀ | ਇਸ ਦੇ ਨਾਲ ਪੁਲਿਸ ਆਲੇ-ਦੁਆਲੇ ਲਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਆਕਾਸ਼ ਲੇਕ ਤੱਕ ਕਿਵੇਂ ਪਹੁੰਚਿਆ | ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਤੇ ਇਲੈਕਟਰੌਨਿਕ ਸਬੂਤਾਂ ਦੇ ਆਧਾਰ 'ਤੇ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ 3 ਲੱਖ ਮੀਟਿ੍ਕ ਟਨ ਤੋਂ ਹੋਈ ਪਾਰ-ਕਿਸਾਨਾਂ ਨੂੰ 673.48 ਕਰੋੜ ਦੀ ਕੀਤੀ ਅਦਾਇਗੀ <br/> ਅਗਲੀ ਖ਼ਬਰ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸਟੇਟ ਗੁਰਦੁਆਰਾ ਸਾਹਿਬ ਵਿਚ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ
Ad Position 24