25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ <br/>

Ad Position 21
No active advertisement
ਅਜੀਤ ਡੈਸਕ 20-10-2025
ਐੱਸ. ਏ. ਐੱਸ. ਨਗਰ, 19 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੇਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਮੁਹਾਲੀ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇਕ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸੈਕਟਰ-70 ਤੋਂ ਸ਼ੁਰੂ ਹੋ ਕੇ ਵਾਪਸ ਉਕਤ ਸਕੂਲ ਵਿਖੇ ਖ਼ਤਮ ਹੋਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਹੱਥਾਂ 'ਚ ਬੈਨਰ ਫੜ੍ਹ ਕੇ ਲੋਕਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸ਼ੋਰ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਅਤੇ ਲੋਕਾਂ ਨੂੰ ਕੁਦਰਤ ਦੀ ਸੇਵਾ ਲਈ ਬੂਟੇ ਲਾ ਕੇ ਮਨਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਫ਼ੇਜ਼-7 ਅਤੇ ਫ਼ੇਜ਼-3 ਦੀ ਮਾਰਕੀਟ ਵਿਚ ਨਾਗਰਿਕਾਂ ਨੂੰ ਦੀਵਾਲੀ ਦੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਸੁਚੇਤ ਕਰਵਾਉਂਦੇ ਹੋਏ ਇਕ ਨੁੱਕੜ ਨਾਟਕ ਵੀ ਖੇਡਿਆ ਗਿਆ | ਇਸ ਤੋਂ ਪਹਿਲਾਂ ਸਕੂਲ ਦੇ ਚੇਅਰਮੈਨ ਜੇ. ਐੱਸ. ਕੇਸਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਆਪਣੇ ਮਾਪਿਆਂ ਨੂੰ ਵੀ ਵਾਧੂ ਖ਼ਰਚ ਕਰਨ ਤੋਂ ਰੋਕਦੇ ਹੋਏ ਇਹ ਦੀਵਾਲੀ ਸਿਰਫ਼ ਦੀਵੇ ਜਲਾ ਕੇ ਅਤੇ ਆਪਣੇ ਆਸੇ ਪਾਸੇ ਇਕ ਬੂਟਾ ਲਗਾ ਕੇ ਮਨਾਉਣ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਬੰਦੀ-ਛੋੜ ਦਿਵਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ <br/> ਅਗਲੀ ਖ਼ਬਰ ਸਰਘੀ ਕਲਾ ਕੇਂਦਰ ਤੇ ਪੈਗ਼ਾਮ-ਏ-ਨਾਮਾ ਨੇ ਹੜ੍ਹਾਂ ਦੌਰਾਨ ਡਿੱਗੇ ਦੋ ਘਰਾਂ ਦਾ ਕੰਮ ਸ਼ੁਰੂ ਕਰਵਾਇਆ <br/>
Ad Position 24