25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਰਤਵਾੜਾ ਸਾਹਿਬ ਸਕੂਲ ਵਿਖੇ ਬੰਦੀ-ਛੋੜ ਦਿਵਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ <br/>

Ad Position 21
No active advertisement
ਰਤਵਾੜਾ ਸਾਹਿਬ ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਬੱਚੇ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 20-10-2025
ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਬੰਦੀ-ਛੋੜ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਲਵਲੀਨ ਕੌਰ ਨੇ ਬੰਦੀ-ਛੋੜ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਤੋਂ ਸਾਰਿਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਜੀ ਦਾ ਪਾਠ ਤੇ ਕੀਰਤਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਜਗਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਬੰਦੀ-ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਗੁਰਬਾਣੀ ਤੋਂ ਸੇਧ ਲੈ ਕੇ ਆਪਣੇ ਜੀਵਨ ਨੂੰ ਜਿਊਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਪਿੰ੍ਰਸੀਪਲ, ਵਾਈਸ ਪਿ੍ੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਹਾਜ਼ਰ ਸਨ | ਇਸ ਮੌਕੇ ਟਰੱਸਟ ਦੇ ਮੁਖੀ ਸੰਤ ਬਾਬਾ ਲਖਵੀਰ ਸਿੰਘ ਵਲੋਂ ਆਪਣੇ ਵਧਾਈ ਸੰਦੇਸ਼ ਰਾਹੀਂ ਸਭਨਾਂ ਨੂੰ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਅਨੁਸਾਰ ਚੱਲਣ ਦੀ ਸਿੱਖਿਆ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਦੇ ਯਤਨਾਂ ਸਦਕਾ ਗਮਾਡਾ ਨੇ ਐਨਹਾਂਸਮੈਂਟ ਰਕਮ ਘਟਾਈ <br/> ਅਗਲੀ ਖ਼ਬਰ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ <br/>
Ad Position 24