25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹਰਿਆਣਾ 'ਚ ਭਾਜਪਾ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਕ ਸਾਲ ਪੂਰਾ ਹੋਣ 'ਤੇ ਰਾਜ ਪੱਧਰੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-10-2025
ਪੰਚਕੂਲਾ, 19 ਅਕਤੂਬਰ (ਕਪਿਲ)-ਹਰਿਆਣਾ 'ਚ ਭਾਜਪਾ ਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਕ ਸਾਲ ਪੂਰਾ ਹੋਣ 'ਤੇ ਪੰਚਕੂਲਾ ਦੇ ਸੈਕਟਰ-5 ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਿੰਦਰ ਕਲਿਆਣ, ਕਾਲਕਾ ਵਿਧਾਨ ਸਭਾ ਤੋਂ ਵਿਧਾਇਕਾ ਸ਼ਕਤੀ ਰਾਣੀ ਸ਼ਰਮਾ ਤੇ ਸਾਬਕਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਵੀ ਹਾਜ਼ਰ ਸਨ | ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਸੰਬੋਧਨ 'ਚ ਭਾਜਪਾ ਦਾ ਸਾਥ ਦੇਣ ਬਦਲੇ ਜਨਤਾ ਦਾ ਧੰਨਵਾਦ ਕੀਤਾ | ਉਨ੍ਹਾਂ ਗ਼ਰੀਬ ਲੋਕਾਂ ਨੂੰ ਪਲਾਟਾਂ ਦੀ ਅਲਾਟਮੈਂਟ ਦੇ ਪੱਤਰ ਵੰਡੇ ਅਤੇ ਨਾਲ ਹੀ ਇਹ ਐਲਾਨ ਵੀ ਕੀਤਾ ਕਿ ਹਰਿਆਣਾ ਵਿਚ ਦਿੱਤੀ ਜਾਣ ਵਾਲੀ ਬੁਢਾਪਾ ਪੈਨਸ਼ਨ ਨੂੰ ਵਧਾ ਕੇ 3200 ਰੁ. ਕੀਤੀ ਜਾ ਰਹੀ ਹੈ | ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰ ਸੰਮੇਲਨ ਦੌਰਾਨ ਸਾਰਿਆਂ ਨੂੰ ਤਿਉਹਾਰਾਂ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤੀਜੇ ਕਾਰਜਕਾਲ ਦਾ ਪਹਿਲਾ ਸਾਲ ਗੌਰਵਮਈ ਤੇ ਦਿਲ ਨੂੰ ਛੂਹਣ ਵਾਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਦੇ ਦੂਜੇ ਪੜਾਅ 'ਚ 141 ਪਿੰਡਾਂ 'ਚ 8029 ਪਲਾਟਾਂ ਦੀ ਵੰਡ ਕੀਤੀ ਗਈ ਹੈ, ਜਦਕਿ ਪਹਿਲੇ ਪੜਾਅ 'ਚ 4002 ਪਲਾਟ ਵੰਡੇ ਗਏ ਸਨ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਪਹਿਲਾਂ 15,247 ਪਲਾਟ ਦਿੱਤੇ ਗਏ ਸਨ | ਪੰਚਾਇਤਾਂ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਸਰਕਾਰ ਨੇ 1044 ਕਰੋੜ 57 ਲੱਖ ਰੁ. ਪੰਚਾਇਤਾਂ ਦੇ ਖਾਤਿਆਂ ਵਿਚ ਭੇਜੇ ਹਨ ਅਤੇ 322 ਪਿੰਡਾਂ ਦੀਆਂ ਫਿਰਨੀਆਂ ਪੱਕੀਆਂ ਕਰਨ ਲਈ 169 ਕਰੋੜ ਜਾਰੀ ਕੀਤੇ ਹਨ | ਇਸ ਤੋਂ ਇਲਾਵਾ ਸ਼ਹਿਰੀ ਸਥਾਨਕ ਨਿਕਾਇਆਂ ਲਈ 10,483 ਕਰੋੜ ਰੁ. ਜਾਰੀ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ 'ਚ ਤਿੰਨ ਗੁਣਾ ਤੇਜ਼ੀ ਨਾਲ ਵਿਕਾਸ ਕਾਰਜ ਹੋਣਗੇ | ਉਨ੍ਹਾਂ ਕਿਹਾ ਕਿ 1 ਨਵੰਬਰ ਤੋਂ ਬਜ਼ੁਰਗਾਂ ਦੀ ਪੈਨਸ਼ਨ 3200 ਰੁ. ਕੀਤੀ ਜਾ ਰਹੀ ਹੈ | ਇਸੇ ਦੌਰਾਨ ਆਈ. ਪੀ. ਐੱਸ. ਅਤੇ ਏ. ਐੱਸ. ਆਈ. ਦੇ ਖ਼ੁਦਕੁਸ਼ੀ ਮਾਮਲਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਘਟਨਾਵਾਂ ਦੁਖਦਾਈ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਇਕ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਅਤੇ ਦੂਜੇ ਦੀ ਹਰਿਆਣਾ ਪੁਲਿਸ ਕਰ ਰਹੀ

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਸ਼ਹਿਰ 'ਚ ਲੋਕਾਂ ਨੇ ਕੀਤੀ ਭਾਰੀ ਖ਼ਰੀਦਦਾਰੀ <br/> ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਸਟਾਰ ਨਾਈਟ ਕਰਵਾਈ <br/>
Ad Position 24