05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਭਾ ਸਾਹਿਬ ਵਿਖੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 01-11-2025
ਜ਼ੀਰਕਪੁਰ, 31 ਅਕਤੂਬਰ (ਹੈਪੀ ਪੰਡਵਾਲਾ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਨਾਭਾ ਸਾਹਿਬ ਵਿਖੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਗੁਰਦੁਆਰਾ ਨਾਭਾ ਸਾਹਿਬ ਦੇ ਮੁੱਖ ਗੇਟ ਤੇ ਪਾਰਕਿੰਗ ਸੁਧਾਰ ਪ੍ਰਾਜੈਕਟਾਂ ਸਮੇਤ ਸੜਕ ਦੇ ਨਿਰਮਾਣ ਕਾਰਜਾਂ ਸੰਬੰਧੀ ਨੀਂਹ-ਪੱਥਰ ਰੱਖਿਆ ਗਿਆ | ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਕਾਰਜ 'ਤੇ 2.78 ਕਰੋੜ ਰੁ. ਤੇ ਗੁਰਦੁਆਰਾ ਨਾਭਾ ਸਾਹਿਬ ਦੇ ਗੇਟ ਅਤੇ ਪਾਰਕਿੰਗ ਸੁਧਾਰ ਲਈ 45. ਲੱਖ ਰੁ. ਖ਼ਰਚੇ ਜਾਣਗੇ | ਵਿਧਾਇਕ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਧਰਮ, ਸਚਾਈ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ ਸੀ | ਗੁਰੂ ਜੀ ਦਾ ਜੀਵਨ-ਚਰਿੱਤਰ ਸਾਰੀ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਹੈ | ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ 'ਚ ਸਹਿਣਸ਼ੀਲਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਹਰ ਖੇਤਰ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਨਾਭਾ ਸਾਹਿਬ ਖੇਤਰ ਦੇ ਇਨ੍ਹਾਂ ਪ੍ਰਾਜੈਕਟਾਂ ਨਾਲ ਨਾ ਸਿਰਫ਼ ਧਾਰਮਿਕ ਅਸਥਾਨਾਂ ਦੀ ਸੁੰਦਰਤਾ ਵਧੇਗੀ, ਸਗੋਂ ਸਥਾਨਕ ਲੋਕਾਂ ਲਈ ਸੁਵਿਧਾਵਾਂ ਦਾ ਘੇਰਾ ਵੀ ਵਿਸ਼ਾਲ ਹੋਵੇਗਾ | ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਕੌਂਸਲਰ ਤੇ ਪਾਰਟੀ ਦੇ ਬਲਾਕ ਪ੍ਰਧਾਨ ਸਮੇਤ ਕਈ ਸਥਾਨਕ ਆਗੂ ਤੇ ਪਿੰਡ ਵਾਸੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. ਦੀ ਡਾਕਟਰੀ ਟੀਮ ਨੇ ਕਾਲੀ ਖੰਘ ਦੀ ਨਕਲ ਕਰਨ ਵਾਲੇ ਬੈਕਟੀਰੀਆ ਦੀ ਕੀਤੀ ਖੋਜ <br/> ਅਗਲੀ ਖ਼ਬਰ ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੀ ਜਥੇ ਨਾਲ ਜਾਣਗੇ ਪਾਕਿਸਤਾਨ
Ad Position 24
No active advertisement