04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮੋਹਿੰਦਰ ਭਗਤ ਵਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਹੁਕਮ

Ad Position 21
No active advertisement
ਅਜੀਤ ਡੈਸਕ 01-11-2025
ਚੰਡੀਗੜ੍ਹ, 31 ਅਕਤੂਬਰ (ਅਜੀਤ ਬਿਊਰੋ)-ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੁਧਿਆਣਾ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ 'ਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ | ਮੰਤਰੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ | ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਕੰਮ ਲਈ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਇਨਡ੍ਰਾਈਵ ਨੇ ਚੰਡੀਗੜ੍ਹ ਦੇ ਡਰਾਈਵਰਾਂ ਨੂੰ ਕੀਤਾ ਸਸ਼ਕਤ <br/> ਅਗਲੀ ਖ਼ਬਰ ਪੀ. ਜੀ. ਆਈ. ਦੀ ਡਾਕਟਰੀ ਟੀਮ ਨੇ ਕਾਲੀ ਖੰਘ ਦੀ ਨਕਲ ਕਰਨ ਵਾਲੇ ਬੈਕਟੀਰੀਆ ਦੀ ਕੀਤੀ ਖੋਜ <br/>
Ad Position 24
No active advertisement