03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਫੁੱਟਬਾਲ ਮੁਕਾਬਲਿਆਂ 'ਚ ਸਰਕਾਰੀ ਸਕੂਲ ਪਹਿਲੇ ਸਥਾਨ 'ਤੇ ਰਿਹਾ

Ad Position 21
No active advertisement
ਅਜੀਤ ਡੈਸਕ 01-11-2025
ਚੰਡੀਗੜ੍ਹ, 31 ਅਕਤੂਬਰ (ਬਲਜਿੰਦਰ ਸਿੰਘ ਹਾਂਡਾ)-ਯੂ. ਟੀ. ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਅੰਤਰ ਸਕੂਲ ਸਟੇਟ ਟੂਰਨਾਮੈਂਟ 17 ਸਾਲਾ ਲੜਕਿਆਂ ਦੇ ਫੁੱਟਬਾਲ ਫਾਈਨਲ ਮੁਕਾਬਲੇ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸੈਕਟਰ 37 ਨੇ ਸੈਂਟ ਜੌਨ ਸਕੂਲ ਸੈਕਟਰ 26 ਨੂੰ 5-0 ਅੰਕਾਂ ਦੇ ਫ਼ਰਕ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸੇਂਟ ਜੌਨ ਸਕੂਲ ਸੈਕਟਰ 26 ਦੂਜੇ ਸਥਾਨ 'ਤੇ ਅਤੇ ਡੀ. ਪੀ. ਐੱਸ. ਸੈਕਟਰ 40 ਨੇ ਤੀਜਾ ਸਥਾਨ ਹਾਸਲ ਕੀਤਾ |
ਵਾਲੀਬਾਲ 17 ਸਾਲ ਲੜਕਿਆਂ ਦੇ ਸੈਮੀਫਾਈਨਲ ਮੁਕਾਬਲੇ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 33 ਨੇ ਟੇਂਡਰ ਹਾਰਟ ਸਕੂਲ ਸੈਕਟਰ 33 ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ ਅਤੇ ਦੂਜੇ ਸੈਮੀਫਾਈਨਲ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 26 ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਖ਼ੁਰਦ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਨਾਲ 12 ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਦੋ ਹੋਰ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਕਾਰੋਬਾਰੀ ਨਾਲ 12 ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਦੋ ਹੋਰ ਵਿਅਕਤੀ ਗਿ੍ਫ਼ਤਾਰ
Ad Position 24
No active advertisement