03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵਿੱਤ ਮੰਤਰੀ ਚੀਮਾ ਵਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 01-11-2025

ਚੰਡੀਗੜ੍ਹ, 31 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ | ਇਨ੍ਹਾਂ 'ਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਹਨ, ਨੇ ਹਿੱਸਾ ਲਿਆ | ਲਗਪਗ ਪੰਜ ਘੰਟੇ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਢੁਕਵੇਂ ਹੱਲ ਲੱਭਣ ਲਈ ਉਪਰਾਲੇ ਕੀਤੇ ਗਏ | ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖ਼ਾਹ ਅਤੇ ਸੀਨੀਆਰਤਾ ਵਿਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ. ਐੱਸ. ਟੀ. ਈ. ਟੀ.) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ ਸਨ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਤਨਖ਼ਾਹ ਤੇ ਸੀਨੀਆਰਤਾ ਵਿਚ ਬੇਨਿਯਮੀਆਂ ਨਾਲ ਸਬੰਧਤ ਮੁੱਦੇ ਸਮਰਪਿਤ ਅਨੋਮਲੀ ਕਮੇਟੀ ਕੋਲ ਭੇਜਣ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ, ਉਨ੍ਹਾਂ ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਹੋਰ ਸੇਵਾ-ਸਬੰਧਤ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਐਡਵੋਕੇਟ ਜਨਰਲ ਦੇ ਦਫ਼ਤਰ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ |
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ, ਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਰਗੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਉਠਾਏ ਗਏ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਿਆ | ਉਨ੍ਹਾਂ ਤੁਰੰਤ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮੁੱਦੇ ਵਿਭਾਗੀ ਪੱਧਰ 'ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ | ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਬਾਰੇ, ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ 'ਤੇ ਸਰਕਾਰ ਵਲੋਂ ਪਹਿਲਾਂ ਹੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ | ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ, ਜਿਨ੍ਹਾਂ ਵਿਚ ਬਲਿਹਾਰ ਸਿੰਘ, ਹਾਕਮ ਸਿੰਘ, ਜਸਪ੍ਰੀਤ ਸਿੰਘ, ਜਸਵੀਰ ਸਿੰਘ, ਸੁਖਜੀਤ ਸਿੰਘ, ਵਿਕਰਮਜੀਤ ਸਿੰਘ, ਕੁਲਦੀਪ ਸਿੰਘ, ਪ੍ਰਵੀਨ ਕੁਮਾਰ, ਜਗਮੋਹਨ ਸਿੰਘ, ਰਾਹੁਲ ਕੰਬੋਜ, ਜਸਵਿੰਦਰ ਸਿੰਘ, ਹਰਜੀਤ ਕੌਰ, ਜਸਪਾਲ ਸਿੰਘ, ਰਣਜੀਤ ਸਿੰਘ, ਰਾਜੇਸ਼ ਕੁਮਾਰ, ਓਾਕਾਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਪਾਲ ਸਿੰਘ, ਸਮਰਜੀਤ ਸਿੰਘ, ਸੁਖਦੀਪ ਸਿੰਘ, ਹਰਮਲ ਸਿੰਘ, ਤਜਿੰਦਰ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ, ਬੇਅੰਤ ਸਿੰਘ, ਬੋਹਰ ਸਿੰਘ, ਮੇਹਰ ਸਿੰਘ, ਸਰਬਜੀਤ ਕੌਰ, ਅਮਰੀਕ ਸਿੰਘ, ਆਰਤੀ ਬਾਲੀ, ਹਰਵਿੰਦਰ ਸਿੰਘ, ਬਲਜੀਤ ਸਿੰਘ ਨੇ ਆਪਣੀਆਂ ਮੰਗਾਂ ਤੇ ਮੁੱਦੇ ਪੇਸ਼ ਕੀਤੇ |



Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਤੇ ਵਿਧਵਾਵਾਂ ਲਈ 3 ਤੋਂ 17 ਤੱਕ ਲਗਾਇਆ ਜਾਵੇਗਾ ਲਾਈਫ਼ ਸਰਟੀਫ਼ਿਕੇਟ ਲਗਾਉਣ ਦਾ ਕੈਂਪ <br/> ਅਗਲੀ ਖ਼ਬਰ ਕਾਰੋਬਾਰੀ ਨਾਲ 12 ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਦੋ ਹੋਰ ਵਿਅਕਤੀ ਗਿ੍ਫ਼ਤਾਰ <br/>
Ad Position 24
No active advertisement