ਖਰੜ, 31 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 1 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਜਸਵੀਰ ਸਿੰਘ ਧਨੋਆ, ਸਾਬਕਾ ਐੱਸ. ਜੀ. ਪੀ. ਸੀ. ਮੈਂਬਰ ਭਜਨ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਨਗਰ ਕੀਰਤਨ ਨੂੰ ਲੈ ਕੇ ਅੱਜ ਸਕੂਲ ਕੈਂਪਸ ਵਿਚ ਮੀਟਿੰਗ ਹੋਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਕੂਲ ਕੈਂਪਸ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਵੇਰੇ 10 ਵਜੇ ਆਰੰਭ ਹੋਵੇਗਾ ਜੋ ਕਿ ਖਰੜ ਸਹਿਰ ਦੇ ਵੱਖ-ਵੱਖ ਖੇਤਰਾਂ ਤੋਂ ਹੁੰਦਾ ਹੋਇਆ ਮੁੜ ਸਕੂਲ ਕੈਂਪਸ ਵਿਚ ਸਮਾਪਤ ਹੋਵੇਗਾ | ਇਸ ਮੌਕੇ ਗੁਰਮੁੱਖ ਸਿੰਘ, ਐੱਸ. ਆਈ. ਐੱਸ. ਕੋਰਾ, ਪਰਮਜੀਤ ਸਿੰਘ ਪੰਮੀ, ਹਾਕਮ ਸਿੰਘ, ਅਵਤਾਰ ਸਿੰਘ ਸਮੇਤ ਹੋਰ ਪ੍ਰਬੰਧਕ ਹਾਜ਼ਰ ਸਨ |