ਚੰਡੀਗੜ੍ਹ, 1 ਨਵੰਬਰ (ਕਪਿਲ ਵਧਵਾ)ਚੰਡੀਗੜ੍ਹ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਹੋਰ ਕਾਰਵਾਈ ਦੌਰਾਨ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਮੁਤਾਬਕ, ਸਹਾਇਕ ਇੰਸਪੈਕਟਰ ਤਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਧਾਰਾ 21 ਐਨ.ਡੀ.ਪੀ.ਐਸ. ਐਕਟ ਤਹਿਤ ਮਨੀਮਾਜਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ | 31 ਅਕਤੂਬਰ ਨੂੰ ਪੁਲਿਸ ਟੀਮ ਨੇ ਗਸ਼ਤ ਦੌਰਾਨ ਉੱਪਲ ਮਾਰਬਲ ਅਰਥ ਵਾਲ, ਮਨੀਮਾਜਰਾ ਨੇੜੇ ਤੋਂ ਜਗਤਾਰ ਸਿੰਘ ਉਰਫ ਮਿੰਟੂ (32), ਨਿਵਾਸੀ ਮਰੀਵਾਲਾ ਟਾਊਨ, ਮਨੀਮਾਜਰਾ ਨੂੰ ਕਾਬੂ ਕੀਤਾ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 12.72 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਮੁਲਜ਼ਮ ਨੂੰ ਗਿ੍ਫਤਾਰ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਉਸ ਨੂੰ ਪੁਲਿਸ ਰਿਮਾਂਡ ਵਿਚ ਭੇਜ ਦਿੱਤਾ ਗਿਆ | ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਨਸ਼ਾ ਕਿੱਥੋਂ ਪ੍ਰਾਪਤ ਕੀਤਾ ਗਿਆ ਸੀ ਅਤੇ ਇਹ ਕਿਸਨੂੰ ਸਪਲਾਈ ਕੀਤਾ ਜਾਣਾ ਸੀ |