29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 02-11-2025
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਅੱਠ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 23,164 ਐਫ.ਆਈ.ਆਰ ਦਰਜ ਕਰਕੇ 34,727 ਨਸ਼ਾ ਤਸਕਰਾਂ ਨੂੰ 1512 ਕਿਲੋ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾਂਦਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ | ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੋਇਆ ਹੈ | 1512 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੰਜਾਬ ਪੁਲਿਸ ਨੇ ਹੁਣ ਤੱਕ 533 ਕਿਲੋ ਅਫ਼ੀਮ, 260 ਕੁਇੰਟਲ ਭੁੱਕੀ, 35 ਕਿਲੋ ਚਰਸ, 523 ਕਿਲੋ ਗਾਂਜਾ, 15 ਕਿਲੋ ਆਈ.ਸੀ.ਈ, 39 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13.45 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ | ਪੰਜਾਬ ਪੁਲਿਸ ਨੇ ਇਸ ਜੰਗ ਦੇ 245ਵੇਂ ਦਿਨ 43 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 4.6 ਕਿਲੋ ਹੈਰੋਇਨ, 298 ਨਸ਼ੀਲੀਆਂ ਗੋਲੀਆਂ ਅਤੇ 12,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਆਪ੍ਰੇਸ਼ਨ ਦੌਰਾਨ 45 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 215 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚੱਲਦਿਆਂ 39 ਐਫ.ਆਈ.ਆਰ. ਦਰਜ ਕੀਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਨੂੰ ਪਹਿਲੀ ਤੇ ਪ੍ਰਸ਼ਾਸਕੀ ਦਾ ਦਰਜਾ ਦਿਵਾਉਣ ਲਈ ਚੰਡੀਗੜ੍ਹ ਪੰਜਾਬੀ ਮੰਚ ਨੇ ਕਾਲੇ ਦਿਵਸ... ਅਗਲੀ ਖ਼ਬਰ ਗ਼ਰੀਬੀ ਤੇ ਲਾਚਾਰੀ ਨੇ ਇਕ ਪਰਿਵਾਰ ਨੂੰ ਖੁੱਲ੍ਹੇ ਅਸਮਾਨ ਹੇਠ ਜੀਵਨ ਬਤੀਤ ਕਰਨ ਲਈ ਕੀਤਾ ਮਜਬੂਰ <br/>
Ad Position 24