'ਏਕ ਭਾਰਤ ਸੇ੍ਰਸ਼ਠ ਭਾਰਤ' ਦੇ ਤਹਿਤ 8 ਰਾਜਾਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਜ ਸਥਾਪਨਾ ਦਿਵਸ 'ਤੇ ਪੇਸ਼ਕਾਰੀਆਂ ਨੇ ਦਰਸ਼ਕ ਮੋਹੇ
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦਿਵਸ ਅਤੇ ਹੋਰ ਰਾਜ ਸਥਾਪਨਾ ਦਿਵਸ ਸਮਾਰੋਹਾਂ ਦੀ ਸ਼ੁਰੂਆਤ 'ਤੇ ਸ਼ਮ੍ਹਾਂ ਰੌਸ਼ਨ ਕਰਦੇ ਹੋਏ | ਉਨ੍ਹਾਂ ਦੇ ਨਾਲ ਪ੍ਰਸ਼ਾਸਕ ਐਚ. ਰਾਜੇਸ਼ ਪ੍ਰਸਾਦ ਦੇ ਸਲਾਹਕਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਮੇਅਰ ਹਰਪ੍ਰੀਤ ਕੌਰ ਬਬਲਾ ਵੀ ਨਜ਼ਰ ਆ ਰਹੇ ਹਨ | (ਸੱਜੇ) ਪੰਜਾਬ ਦਿਵਸ ਅਤੇ ਹੋਰ ਰਾਜ ਸਥਾਪਨਾ ਦਿਵਸ ਮਨਾਉਣ ਮੌਕੇ ਪੰਜਾਬ ਰਾਜ ਭਵਨ ਵਿਚ ਸਮਾਗਮ ਦੌਰਾਨ ਭੰਗੜੇ ਦੀ ਪੇਸ਼ਕਾਰੀ ਦਿੰਦੇ ਹੋਏ ਕਲਾਕਾਰ | ਤਸਵੀਰਾਂ : ਕਮਲਜੀਤ ਸਿੰਘ
<br/>
02-11-2025
ਗੁਲਾਬ ਚੰਦ ਕਟਾਰੀਆ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ 'ਏਕ ਭਾਰਤ ਸੇ੍ਰਸ਼ਠ ਭਾਰਤ' ਦੀ ਦੂਰਦਰਸ਼ੀ ਪਹਿਲ ਸ਼ੁਰੂ ਕਰਨ ਲਈ ਆਪਣੀਆਂ ਹਾਰਦਿਕ ਸ਼ੁੱਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ ਭਾਰਤ ਦੇ ਹਰ ਹਿੱਸੇ ਦੇ ਸੱਭਿਆਚਾਰ, ਵਿਰਾਸਤ ਅਤੇ ਪਰੰਪਰਾਵਾਂ ਨੂੰ ਸਮਝਣ, ਸਲਾਹੁਣ ਅਤੇ ਉਨ੍ਹਾਂ ਦਾ ਜਸ਼ਨ ਮਨਾਉਣ ਦੇ ਸਮਰੱਥ ਬਣਾਇਆ ਹੈ |
ਉਨ੍ਹਾਂ ਨੇ ਕਿਹਾ ਕਿ 'ਏਕ ਭਾਰਤ ਸੇ੍ਰਸ਼ਠ ਭਾਰਤ' ਭਾਰਤ ਦੇ ਲੋਕਾਂ ਵਿਚ ਦਿਲਾਂ ਨੂੰ ਜੋੜਨ ਅਤੇ ਭਾਈਚਾਰੇ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਜ਼ਬੂਤ ਮਾਧਿਅਮ ਬਣ ਗਿਆ ਹੈ | ਇਹ ਜੀਵਨ ਦੇ ਸਾਰੇ ਖੇਤਰਾਂ ਦੇ ਨਾਗਰਿਕਾਂ ਨੂੰ ਇਕ-ਦੂਸਰੇ ਦੇ ਰੀਤੀ-ਰਿਵਾਜਾਂ, ਕਦਰਾਂ-ਕੀਮਤਾਂ ਅਤੇ ਪ੍ਰਾਪਤੀਆਂ ਬਾਰੇ ਜਾਣਨ ਦਾ ਅਵਸਰ ਦਿੰਦਾ ਹੈ, ਜਿਸ ਨਾਲ 'ਇਕ ਰਾਸ਼ਟਰ, ਇਕ ਭਾਵਨਾ, ਇਕ ਭਵਿੱਖ' ਦੇ ਦਿ੍ਸ਼ਟੀਕੋਣ ਨੂੰ ਬਲ ਮਿਲਦਾ ਹੈ |
ਭਾਰਤ ਦੇ ਲੋਹ ਪੁਰਸ਼, ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਨਮ ਵਰ੍ਹੇਗੰਢ 'ਤੇ ਯਾਦ ਕਰਦੇ ਹੋਏ, ਸ਼੍ਰੀ ਕਟਾਰੀਆ ਨੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਇਹ ਸਰਦਾਰ ਪਟੇਲ ਦੀ ਦੂਰਅੰਦੇਸ਼ੀ ਅਗਵਾਈ ਅਤੇ ਦਿ੍ੜ੍ਹ ਸੰਕਲਪ ਨੇ ਹੀ ਸੁਤੰਤਰਤਾ ਦੇ ਬਾਅਦ 562 ਰਿਆਸਤਾਂ ਨੂੰ ਇੱਕ ਰਾਸ਼ਟਰ ਦੇ ਰੂਪ ਵਿਚ ਏਕੀਕਿ੍ਤ ਕੀਤਾ | ਉਨ੍ਹਾਂ ਨੇ ਕਿਹਾ, Tਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਨੀਂਹ ਸਰਦਾਰ ਪਟੇਲ ਨੇ ਰੱਖੀ ਸੀ |
ਰਾਜਪਾਲ ਨੇ ਅਪ੍ਰੇਸ਼ਨ ਸਿੰਦੂਰ ਦਾ ਵੀ ਵਿਸ਼ੇਸ਼ ਉਲੇਖ ਕੀਤਾ ਅਤੇ ਇਸ ਨੂੰ ਭਾਰਤ ਦੀ ਏਕਤਾ, ਸਾਹਸ ਅਤੇ ਅਨੁਸ਼ਾਸਨ ਦੀ ਇੱਕ ਸ਼ਾਨਦਾਰ ਉਦਾਹਰਨ ਦੱਸਿਆ | ਉਨ੍ਹਾਂ ਨੇ ਸੀਮਾਵਰਤੀ ਰਾਜਾਂ ਦੇ ਲੋਕਾਂ ਅਤੇ ਸੁਰੱਖਿਆ ਬਲਾਂ ਦੁਆਰਾ ਦਿਖਾਈ ਗਈ ਬਹਾਦਰੀ ਅਤੇ ਦੇਸ਼ਭਗਤੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮਰਪਣ ਨੇ ਪੂਰੇ ਦੇਸ਼ ਨੂੰ ਮਾਣ ਦਿਵਾਇਆ ਹੈ |
ਸਿਵਲ ਡਿਫੈਂਸ ਵਲੰਟੀਅਰ ਪ੍ਰੋਗਰਾਮਾਂ ਵਿਚ ਚੰਡੀਗੜ੍ਹ ਦੇ ਨੌਜਵਾਨਾਂ ਦੀ ਹਿੱਸੇਦਾਰੀ 'ਤੇ ਪ੍ਰਕਾਸ਼ ਪਾਉਂਦੇ ਹੋਏ, ਉਨ੍ਹਾਂ ਨੇ ਕਿਹਾ, ਰਾਸ਼ਟਰੀ ਸੇਵਾ ਵਿਚ ਨੌਜਵਾਨਾਂ ਦੀ ਉਤਸ਼ਾਹਪੂਰਨ ਭਾਗੀਦਾਰੀ ਦਰਸਾਉਂਦੀ ਹੈ ਕਿ ਸਾਡੇ ਨੌਜਵਾਨ ਨਾ ਕੇਵਲ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹਨ, ਬਲਕਿ ਰਾਸ਼ਟਰ ਦੇ ਪ੍ਰਤੀ ਆਪਣੇ ਕਰਤੱਵਾਂ ਦੇ ਪ੍ਰਤੀ ਵੀ ਉਤਨੇ ਹੀ ਪ੍ਰਤੀਬੱਧ ਹਨ |
ਕਟਾਰੀਆ ਨੇ ਹਿੱਸਾ ਲੈਣ ਵਾਲੇ ਹਰੇਕ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਵਿਲੱਖਣ ਸੱਭਿਆਚਾਰਕ, ਸਮਾਜਿਕ ਅਤੇ ਵਿਕਾਸਾਤਮਕ ਯੋਗਦਾਨਾਂ ਬਾਰੇ ਵੀ ਗੱਲ ਕੀਤੀ -ਜਿਨ੍ਹਾਂ ਵਿਚ ਜੰਮੂ ਅਤੇ ਕਸ਼ਮੀਰ ਦੀ ਅਧਿਆਤਮਿਕ ਵਿਰਾਸਤ ਅਤੇ ਕੇਰਲ ਦੀ ਸਾਖਰਤਾ ਪ੍ਰਾਪਤੀਆਂ ਤੋਂ ਲੈ ਕੇ ਪੰਜਾਬ ਦੀ ਬਹਾਦਰੀ, ਹਰਿਆਣਾ ਦੀ ਖੇਡ ਉਤਕਿ੍ਸ਼ਟਤਾ, ਕਰਨਾਟਕ ਦੇ ਵਿੱਦਿਅਕ ਇਨੋਵੇਸ਼ਨ ਅਤੇ ਤਾਮਿਲਨਾਡੂ ਦੀ ਵਿਗਿਆਨਕ ਵਿਰਾਸਤ ਸ਼ਾਮਲ ਹਨ | ਇਸ ਮੌਕੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ, ਰਾਜਪਾਲ ਦੇ ਪਿ੍ੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ, ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਅਮਿਤ ਕੁਮਾਰ, ਡੀ.ਜੀ.ਪੀ ਚੰਡੀਗੜ੍ਹ ਡਾ. ਸਾਗਰ ਪ੍ਰੀਤ ਹੁੱਡਾ, ਭਾਜਪਾ ਚੰਡੀਗੜ੍ਹ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਅਤੇ ਸੀਨੀਅਰ ਭਾਜਪਾ ਨੇਤਾ ਸੰਜੇ ਟੰਡਨ ਖੇਤਰ ਦੇ ਵੱਖ-ਵੱਖ ਹਿੱਸਿਆਂ ਤੋਂ ਸੀਨੀਅਰ ਅਧਿਕਾਰੀ, ਵਿਦਿਆਰਥੀ ਅਤੇ ਨਾਗਰਿਕ ਸ਼ਾਮਲ ਹੋਏ |