30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ 7 ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ <br/>

Ad Position 21
No active advertisement
ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਐਨ. ਐਸ. ਐਸ. ਕੈਂਪ 'ਚ ਭਾਗ ਲੈਣ ਵਾਲੇ ਕੈਡਿਟਾਂ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਤੇ ਪ੍ਰਬੰਧਕ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 02-11-2025
ਕੁਰਾਲੀ, 1 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 26 ਅਕਤੂਬਰ ਤੋਂ ਲੈ ਕੇ 1 ਨਵੰਬਰ ਤੱਕ 7 ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੀਆਂ ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਮੁਖੀ ਗਤੀਵਿਧੀਆਂ ਰਾਹੀਂ ਕੀਮਤੀ ਗਿਆਨ ਹਾਸਿਲ ਕਰਨ ਦਾ ਮੌਕਾ ਪ੍ਰਾਪਤ ਹੋਇਆ | ਕੈਂਪ ਦੌਰਾਨ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮਾਂ, ਜਾਗਰੂਕਤਾ ਪ੍ਰੋਗਰਾਮਾਂ, ਸਮਾਜ ਸੇਵਾ ਪਹਿਲਕਦਮੀਆਂ ਅਤੇ ਟੀਮ-ਨਿਰਮਾਣ ਅਭਿਆਸਾਂ 'ਚ ਸਰਗਰਮੀ ਨਾਲ ਹਿੱਸਾ ਲਿਆ | ਅੱਜ ਹੋਏ ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਐਨ. ਐਸ. ਐਸ. ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਕੀਮਤੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ 'ਚ ਪੂਰੇ ਦਿਲ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਏ .ਕੇ. ਕੌਸ਼ਲ ਨੇ ਵੀ ਭਾਰਤ ਅਤੇ ਵਿਦੇਸ਼ਾਂ 'ਚ ਸਮਾਜਿਕ ਕਾਰਜਾਂ 'ਚ ਆਪਣੇ ਨਿੱਜੀ ਅਨੁਭਵ ਸਾਂਝੇ ਕਰਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ, ਜਦਕਿ ਪਿ੍ੰ. ਪੀ ਸੈਂਗਰ ਨੇ ਮੁੱਖ ਮਹਿਮਾਨ ਅਤੇ ਸਮੇਤ ਹੋਰਨਾਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਖੈਰਪੁਰ ਵੀ ਹਾਜ਼ਰ ਸਨ, ਜਿਨ੍ਹਾਂ ਨੂੰ ਅਤੇ ਨੌਜਵਾਨਾਂ ਦੀ ਭਲਾਈ 'ਚ ਪਾਏ ਜਾ ਰਹੇ ਨਿਰੰਤਰ ਯੋਗਦਾਨ ਸਦਕਾ ਸਕੂਲ ਦੁਆਰਾ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਐਡਮਿਨ ਅਫ਼ਸਰ ਪਰਮਿੰਦਰ ਸ਼ਰਮਾ, ਰਵਿੰਦਰ ਸਿੰਘ ਗਰੇਵਾਲ, ਹਰਵਿੰਦਰ ਸਿੰਘ ਗੋਪੀ, ਪੁਨੀਤਾ ਸ਼ਰਮਾ (ਪ੍ਰੋਗਰਾਮ ਅਫਸਰ), ਕੁਲਦੀਪ ਧੀਮਾਨ (ਐਕਟੀਵਿਟੀ ਇੰਚਾਰਜ), ਸੁਖਵਿੰਦਰ ਸਿੰਘ, ਕਮਲਜੀਤ ਕੌਰ, ਸੰਦੀਪ ਸਿੰਘ ਤੇ ਸ਼ੁਭਮ ਸ਼ਰਮਾ ਆਦਿ ਵੀ ਹਾਜ਼ਰ ਸਨ | ਪ੍ਰੋਗਰਾਮ ਦੀ ਸਮਾਪਤੀ ਮੁੱਖ ਮਹਿਮਾਨ ਅਤੇ ਕੈਂਪ ਦੇ ਸਰਵੋਤਮ ਕੈਡਿਟ ਗੁਰਤੇਜ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਨ ਨਾਲ ਹੋਈ, ਹੋਇਆ, ਜਿਸ ਤੋਂ ਬਾਅਦ ਪਿ੍ੰ. ਪੀ ਸੈਂਗਰ ਦੁਆਰਾ ਸਾਰਿਆਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ 'ਚ ਵਿਕਾਸ ਕਾਰਜਾਂ ਦੇ ਨਾਂਅ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ ਤੰਗ-ਪ੍ਰੇਸ਼ਾਨ <br/> ਅਗਲੀ ਖ਼ਬਰ ਖ਼ਾਲਸਾ ਸਕੂਲ ਖਰੜ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24