30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਜ਼ੀਰਕਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 02-11-2025
ਜ਼ੀਰਕਪੁਰ, 1 ਨਵੰਬਰ (ਹੈਪੀ ਪੰਡਵਾਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਜ਼ੀਰਕਪੁਰ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਸ਼ਰਧਾਲੂਆਂ ਵਲੋਂ ਹਾਜ਼ਰੀ ਲੁਆਈ ਗਈ | ਇਸ ਮੌਕੇ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਜਿਥੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉਥੇ ਹੀ ਸੂਬੇ ਦੀ ਸੁੱਖ- ਸ਼ਾਂਤੀ, ਸਦਭਾਵਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ | ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬੇਮਿਸਾਲ ਕੁਰਬਾਨੀ ਪੂਰੀ ਦੁਨੀਆ ਲਈ ਹਿੰਮਤ ਅਤੇ ਧਾਰਮਿਕਤਾ ਦੇ ਇਕ ਚਾਨਣ ਮੁਨਾਰੇ ਵਾਂਗ ਹੈ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੀ ਸ਼ਾਨ ਦੀ ਰਾਖੀ ਲਈ ਗੁਰੂ ਸਾਹਿਬ ਦਾ ਬਲਿਦਾਨ ਉਨ੍ਹਾਂ ਦੇ ਜ਼ੁਲਮ ਵਿਰੁੱਧ ਨਿਡਰ ਸਟੈਂਡ ਨੂੰ ਸਪੱਸ਼ਟ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਹਿਬਾਨ ਨੇ ਸਾਨੂੰ ਦੱਸਿਆ ਹੈ ਕਿ ਮਨੁੱਖਤਾ ਦੀ ਸੇਵਾ ਅਤੇ ਸੱਚ ਦੀ ਰੱਖਿਆ ਜੀਵਨ ਦਾ ਅਸਲ ਸਾਰ ਹੈ | ਉਨ੍ਹਾਂ ਦੇ ਮਾਰਗਦਰਸ਼ਨ ਹੇਠ ਸਾਨੂੰ ਸਾਰਿਆਂ ਦੀ ਭਲਾਈ ਲਈ ਨਿਰਸਵਾਰਥ ਹੋ ਕੇ ਕੰਮ ਕਰਦੇ ਰਹਿਣਾ ਚਾਹੀਦਾ ਹੈ | ਇਸ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਪਟਿਆਲਾ ਤੋਂ ਆਏ ਭਾਈ ਬੇਅੰਤ ਸਿੰਘ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 12.30 ਵਜੇ ਤੱਕ ਚੱਲੇ ਇਸ ਕੀਰਤਨ ਦਰਬਾਰ ਦੌਰਾਨ ਐਸ. ਡੀ. ਐਮ. ਡੇਰਾਬੱਸੀ ਅਮਿਤ ਗੁਪਤਾ ਤੇ ਸਥਾਨਕ ਪਤਵੰਤਿਆਂ ਸਮੇਤ ਖੇਤਰ ਦੀ ਵੱਡੀ ਗਿਣਤੀ ਸੰਗਤ ਵਲੋਂ ਹਾਜ਼ਰੀ ਲੁਆਈ ਗਈ | ਇਹ ਸਮਾਗਮ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਦਇਆ, ਕੁਰਬਾਨੀ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸਦੀਵੀ ਸੰਦੇਸ਼ ਦੀ ਭਾਵੁਕ ਯਾਦ ਨੂੰ ਸਮਰਪਿਤ ਸੀ, ਜਿਸ ਨੇ ਸੰਗਤ ਨੂੰ ਆਪਣੇ ਜੀਵਨ 'ਚ ਸਚਾਈ ਅਤੇ ਧਾਰਮਿਕਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸ਼ੁਰੂ ਹੋਈ ਸਦਭਾਵਨਾ ਯਾਤਰਾ ਭਲਕੇ ਚੰਡੀਗੜ੍ਹ ਪੁੱਜੇਗੀ : ਪੰਦਰੀਨਾਥ ਬੋਕਾਰੇ <br/> ਅਗਲੀ ਖ਼ਬਰ ਡੇਰਾਬੱਸੀ 'ਚ ਵਿਕਾਸ ਕਾਰਜਾਂ ਦੇ ਨਾਂਅ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ ਤੰਗ-ਪ੍ਰੇਸ਼ਾਨ <br/>
Ad Position 24