30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸ਼ੁਰੂ ਹੋਈ ਸਦਭਾਵਨਾ ਯਾਤਰਾ ਭਲਕੇ ਚੰਡੀਗੜ੍ਹ ਪੁੱਜੇਗੀ : ਪੰਦਰੀਨਾਥ ਬੋਕਾਰੇ <br/>

Ad Position 21
No active advertisement
ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪੰਜਾਬ ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਆਏ ਸ਼ਰਧਾਲੂ ਪ੍ਰਬੰਧਕਾਂ ਨਾਲ | ਤਸਵੀਰ : ਗੁਰਮੁੱਖ ਸਿੰਘ ਮਾਨ <br/> 02-11-2025
ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਨਾਨਕ ਸਾਈਾ ਫਾਊਾਡੇਸ਼ਨ ਨਾਂਦੇੜ ਸ੍ਰੀ ਹਜ਼ੂਰ ਸਾਹਿਬ ਵਲੋਂ ਮਹਾਰਾਸ਼ਟਰ ਦੇ ਸ਼ਰਧਾਲੂਆਂ ਨੂੰ ਅਧਿਆਤਮਿਕਤਾ, ਸੈਰ-ਸਪਾਟਾ, ਧਾਰਮਿਕ ਅਸਥਾਨਾਂ, ਇਤਿਹਾਸ ਅਤੇ ਸੱਭਿਆਚਰ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਗਈ 11ਵੀਂ 'ਘੁਮਾਣ ਯਾਤਰਾ' ਭਲਕੇ 3 ਨਵੰਬਰ ਨੂੰ ਚੰਡੀਗੜ੍ਹ ਪੁੱਜੇਗੀ | ਇਸ ਬਾਬਤ ਜਾਣਕਾਰੀ ਦਿੰਦਿਆਂ ਨਾਨਕ ਸਾਈਾ ਫਾਊਾਡੇਸ਼ਨ ਨਾਂਦੇੜ ਸ੍ਰੀ ਹਜ਼ੂਰ ਸਾਹਿਬ ਦੇ ਚੇਅਰਮੈਨ ਪੰਦਰੀਨਾਥ ਬੋਕਾਰੇ ਨੇ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁਖੀ ਬਾਬਾ ਨਰਿੰਦਰ ਸਿੰਘ ਤੇ ਬਾਬਾ ਬਲਵਿੰਦਰ ਸਿੰਘ ਜੀ ਦੇ ਅਸ਼ੀਰਵਾਦ ਸਦਕਾ ਪਿਛਲੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋਈ ਸੀ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਪੰਜਾਬ ਅਤੇ ਮਹਾਰਾਸ਼ਟਰ ਵਿਚਕਾਰ ਆਪਸੀ ਭਾਈਚਾਰਾ ਵਧਾਉਣਾ ਅਤੇ ਵੱਧ ਤੋਂ ਵੱਧ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਾ ਹੈ | ਉਨ੍ਹਾਂ ਦੱਸਿਆ ਕਿ ਨਾਨਕ ਸਾਈਾ ਫਾਊਾਡੇਸ਼ਨ ਹਰ ਸਾਲ 'ਕੋਈ ਲਾਭ ਨਹੀਂ, ਕੋਈ ਨੁਕਸਾਨ ਨਹੀਂ' ਦੇ ਆਧਾਰ 'ਤੇ ਇਸ ਯਾਤਰਾ ਦਾ ਪ੍ਰਬੰਧ ਕਰਦੀ ਹੈ, ਜਿਸ ਵਿਚ ਮਹਾਰਾਸ਼ਟਰ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਸ਼ਰਧਾਲੂਆਂ ਵਲੋਂ ਸ਼ਿਰਕਤ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੌਰਾ ਕਰਦੀ ਹੈ | ਯਾਤਰਾ ਦੌਰਾਨ ਸ਼ਰਧਾਲੂਆਂ ਵਲੋਂ ਬਠਿੰਡਾ, ਸ੍ਰੀ ਅੰਮਿ੍ਤਸਰ ਸਾਹਿਬ, ਬਾਘਾ ਬਾਰਡਰ, ਸੰਤ ਨਾਮਦੇਵ ਮਹਾਰਾਜ ਜੀ ਦੇ ਪਵਿੱਤਰ ਤੀਰਥ ਅਸਥਾਨ ਘੁਮਾਣ ਸਥਿਤ ਨਾਮਦੇਵ ਦਰਬਾਰ ਅਤੇ ਤਪਿਆਣਾ ਸਾਹਿਬ ਦੇ ਦਰਸ਼ਨ ਕੀਤੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਗਈ ਹੈ, ਜਿਥੇ ਕਿ ਸ਼ਰਧਾਲੂਆਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ਸਮੇਤ ਮਾਤਾ ਨੈਣਾਂ ਦੇਵੀ ਸ਼ਕਤੀਪੀਠ ਤੇ ਭਾਖੜਾ ਨੰਗਲ ਡੈਮ ਦਾ ਦੌਰਾ ਕੀਤਾ ਜਾਵੇਗਾ ਅਤੇ 3 ਨਵੰਬਰ ਨੂੰ ਯਾਤਰਾ ਚੰਡੀਗੜ੍ਹ ਪੁੱਜੇਗੀ, ਜਿਸ ਦੌਰਾਨ ਸ਼ਰਧਾਲੂ ਰਾਕ ਗਾਰਡਨ, ਰੋਜ਼ ਗਾਰਡਨ, ਸੁਖਨਾ ਲੇਕ ਤੇ ਗੁਰਦੁਆਰਾ ਨਾਡਾ ਸਾਹਿਬ ਸਮੇਤ ਹੋਰ ਸਥਾਨਾਂ ਦਾ ਦੌਰਾ ਕਰਨਗੇ ਅਤੇ ਉਥੋਂ ਯਾਤਰ ਅਗਲੇ ਪੜਾਅ ਤਹਿਤ ਪਾਣੀਪਤ ਤੇ ਕੁਰੂਕਸ਼ੇਤਰ ਜਾਵੇਗੀ ਅਤੇ 6 ਨਵੰਬਰ ਨੂੰ ਦਿੱਲੀ ਤੋਂ ਰੇਲ-ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਹੋਵੇਗੀ | ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਸ਼ਰਧਾਲੂਆਂ ਨੂੰ ਬਹੁਤ ਪਿਆਰ ਮਿਲਿਆ ਹੈ, ਜਿਸ ਨੂੰ ਉਹ ਕਦੇ ਭੁਲਾ ਨਹੀਂ ਸਕਦੇ | ਉਨ੍ਹਾਂ ਕਿਹਾ ਕਿ ਇਸਸ ਯਾਤਰਾ ਕਾਰਨ ਪੰਜਾਬ ਅਤੇ ਮਹਾਰਾਸ਼ਟਰ ਵਿਚ ਆਪਸੀ ਭਾਈਚਾਰਾ ਵੀ ਵਧਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਤੇ ਰੂ-ਬ-ਰੂ ਸਮਾਗਮ ਅੱਜ ਅਗਲੀ ਖ਼ਬਰ ਜ਼ੀਰਕਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ <br/>
Ad Position 24