ਮਾਜਰੀ, 1 ਨਵੰਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਨਵਾਂਗਰਾਓਾ ਦੀ ਪੁਲਿਸ ਨੇ ਪਰਮਜੀਤ ਕੌਰ ਪੁੱਤਰੀ ਸ਼ਾਮ ਲਾਲ ਵਾਸੀ ਪਿੰਡ ਕਾਂਸਲ ਵਲੋਂ ਦਿੱਤੀ ਗਈ ਦਰਖਾਸਤ ਦੇ ਆਧਾਰ 'ਤੇ ਸ਼ਵਿੰਦਰ ਸਿੰਘ ਪੁੱਤਰ ਭਾਗ ਵਾਸੀ ਪਿੰਡ ਗੁਰਲਵਾਲਾ ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ਼) ਦੇ ਖ਼ਿਲਾਫ਼ ਦਹੇਜ਼ ਮੰਗਣ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਪਰਮਜੀਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਸ ਦੇ ਮਾਪਿਆਂ ਨੇ ਆਪਣੀ ਹੈਸੀਅਤ ਮੁਤਾਬਿਕ ਵਿਆਹ ਮੌਕੇ ਦਹੇਜ਼ ਦਿੱਤਾ ਸੀ, ਪਰ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਹੋਰ ਦਹੇਜ਼ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ | ਪੁਲਿਸ ਨੇ ਇਸ ਸ਼ਿਕਾਇਤ ਦੇ ਆਧਾਰ 'ਤੇ ਪੀੜਤਾ ਦੇ ਪਤੀ ਸ਼ਵਿੰਦਰ ਸਿੰਘ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |