28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗਮਾਡਾ ਦੇ ਦੋ ਦਿਨਾਂ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ-ਹਰਦੀਪ ਸਿੰਘ ਮੁੰਡੀਆਂ <br/>

Ad Position 21
No active advertisement
ਗਮਾਡਾ ਵਲੋਂ ਲਗਾਏ ਕੈਂਪ ਦੌਰਾਨ ਆਮ ਲੋਕਾਂ ਤੇ ਹੋਰ ਸਟੇਕ ਹੋਲਡਰਾਂ ਦੇ ਲੰਬਿਤ ਪਏ ਕੰਮਾਂ ਦਾ ਨਿਪਟਾਰਾ ਕਰਦੇ ਹੋਏ ਅਧਿਕਾਰੀ | ਅਜੀਤ ਤਸਵੀਰ <br/> 03-11-2025
ਐੱਸ. ਏ. ਐੱਸ. ਨਗਰ, 2 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ 'ਚ ਆਮ ਲੋਕਾਂ ਅਤੇ ਹੋਰ ਸਟੇਕ ਹੋਲਡਰਾਂ ਦੇ ਬਕਾਇਆ ਪਏ ਕੰਮਾਂ ਦੇ ਨਿਪਟਾਰੇ ਲਈ ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵਲੋਂ ਲਗਾਏ ਗਏ ਕੈਂਪ ਦੇ ਅੱਜ ਦੂਜੇ ਤੇ ਆਖ਼ਰੀ ਦਿਨ ਕੇਸਾਂ ਦਾ ਬਿਨੈਕਾਰਾਂ ਦੀ ਤਸੱਲੀ ਅਨੁਸਾਰ ਹੱਲ ਕੀਤਾ | ਕੈਂਪ ਦੇ ਦੂਜੇ ਦਿਨ ਦੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਂਪ 'ਚ ਅਸਟੇਟ ਆਫ਼ਿਸ, ਲੇਖਾ ਸ਼ਾਖਾ, ਪਲਾਨਿੰਗ ਵਿੰਗ ਆਦਿ ਵਿਖੇ ਲੰਬਿਤ ਪਈਆਂ ਅਰਜ਼ੀਆਂ 'ਤੇ ਲੋੜੀਂਦੀ ਕਾਰਵਾਈ ਕਰਦਿਆਂ 1000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਪਹੁੰਚੇ ਬਿਨੈਕਾਰ, ਜਿਨ੍ਹਾਂ ਦੇ ਕੇਸਾਂ ਦਾ ਮੌਕੇ 'ਤੇ ਹੱਲ ਕੀਤਾ, ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਛੁੱਟੀਆਂ ਵਾਲੇ ਦਿਨ (ਸਨਿਚਰਵਾਰ ਤੇ ਐਤਵਾਰ) ਕੈਂਪ ਲਗਾਉਣ ਦਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ, ਕਿਉਂਕਿ ਆਮ ਕੰਮ-ਕਾਜ ਵਾਲੇ ਦਿਨ ਨਿੱਜੀ ਰੁਝੇਵਿਆਂ ਕਾਰਨ ਉਹ ਕਈ ਵਾਰ ਆਪਣੇ ਕੰਮਾਂ ਲਈ ਗਮਾਡਾ ਦਫ਼ਤਰ ਨਹੀਂ ਆ ਸਕਦੇ | ਇਸ ਸੰਬੰਧੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿਕਾਸ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਸਾਂ ਦੀ ਪੇਂਡੇਂਸੀ ਖ਼ਤਮ ਕਰਨ ਲਈ ਗਮਾਡਾ ਵਲੋਂ ਇਹ 2 ਦਿਨਾਂ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਭਵਿੱਖ 'ਚ ਲੋੜ ਅਨੁਸਾਰ ਅਜਿਹੇ ਹੋਰ ਕੈਂਪ ਲਗਾਏ ਜਾਣਗੇ | ਉਕਤ ਕੈਂਪ ਦੌਰਾਨ ਅਮਰਿੰਦਰ ਸਿੰਘ ਮੱਲ੍ਹੀ ਵਧੀਕ ਮੁੱਖ ਪ੍ਰਸ਼ਾਸਕ, ਹਰਦੀਪ ਸਿੰਘ ਅਸਟੇਟ ਅਫ਼ਸਰ (ਹਾਊਸਿੰਗ)-ਕਮ-ਭੌਂ ਪ੍ਰਾਪਤੀ ਕਲੈਕਟਰ, ਰਵਿੰਦਰ ਸਿੰਘ, ਅਸਟੇਟ ਅਫ਼ਸਰ (ਪਲਾਟ) ਤੋਂ ਇਲਾਵਾ ਪਲਾਨਿੰਗ, ਮਿਲਖ ਦਫ਼ਤਰ, ਅਕਾਊਾਟ ਆਫ਼ਿਸ, ਲਾਇਸੈਂਸਿੰਗ ਸ਼ਾਖਾ ਤੇ ਇੰਜੀਨੀਅਰ ਵਿੰਗ ਦੇ ਸਮੂਹ ਅਧਿਕਾਰੀ/ਕਰਮਚਾਰੀ ਮੌਜੂਦ ਰਹੇ, ਜਿਨ੍ਹਾਂ ਨੇ ਆਪਣੇ-ਆਪਣੇ ਦਫ਼ਤਰਾਂ ਨਾਲ ਸੰਬੰਧਿਤ ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੇਅਰ ਹਰਪ੍ਰੀਤ ਕੌਰ ਬਬਲਾ ਤੇ ਕੌਂਸਲਰ ਗੁਰਬਖ਼ਸ਼ ਰਾਵਤ ਵਲੋਂ ਸੜਕਾਂ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਧਰਮ ਤੇ ਦੇਸ਼ ਦੀ ਆਜ਼ਾਦੀ, ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦੀ ਦੇਣ-ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿ...
Ad Position 24