28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਅਸਥਾਨ 'ਤੇ ਮਨਾਇਆ ਦਸਮੀ ਦਾ ਦਿਹਾੜਾ <br/>

Ad Position 21
No active advertisement
ਸਮਾਗਮ ਦੌਰਾਨ ਭਾਈ ਗੁਰਨਾਮ ਸਿੰਘ ਮੋਹੀ ਦੇ ਢਾਡੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 03-11-2025
ਮਾਜਰੀ, 2 ਨਵੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਖਿਜ਼ਰਾਬਾਦ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ 'ਤੇ ਦਸਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੈਂਬਰ ਗੁਰਮੀਤ ਸਿੰਘ ਮੀਆਂਪੁਰ ਚੰਗਰ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਦੋ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ, ਜਦ ਕਿ ਭਾਈ ਗੁਰਨਾਮ ਸਿੰਘ ਮੋਹੀ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਬਾਅਦ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਕਰਨ ਵਾਲੇ ਦੋਵਾਂ ਪਰਿਵਾਰਾਂ ਸਮੇਤ ਭਾਈ ਗੁਰਨਾਮ ਸਿੰਘ ਮੋਹੀ ਦੇ ਢਾਡੀ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ, ਮਨਦੀਪ ਸਿੰਘ ਖਿਜ਼ਰਾਬਾਦ ਤੇ ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖਿਜ਼ਰਾਬਾਦ ਹੇਠਲੀ ਪੱਤੀ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਸਰਪੰਚ ਵਲੋਂ ਉਦਘਾਟਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਕੁਲੈਕਟਰ ਰੇਟਾਂ 'ਚ ਕੀਤਾ ਵਾਧਾ ਵਾਪਸ ਲਵੇ-ਵਿਜੇ ਸ਼ਰਮਾ ਟਿੰਕੂ <br/>
Ad Position 24