28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਹਿਲੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ : ਜੰਡਪੁਰੀ <br/> 03-11-2025
ਖਰੜ, 2 ਨਵੰਬਰ (ਜੰਡਪੁਰੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 2 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕਿਸਾਨ ਡੇਅਰੀ, ਗ੍ਰੀਨ ਮਾਰਕੀਟ, ਸੰਨੀ ਕਲੱਬ, ਬੁੱਧਾ ਮਾਰਗ, ਕੇਂਦਰੀ ਵਿਹਾਰ, ਸ਼ਿਵਾਲਿਕ ਐਵੇਨਿਊ, ਜਲਵਾਯੂ ਟਾਵਰ, ਐਮਾਜਾਨ ਟਾਵਰ, ਸਨਾਤਨ ਧਰਮ, ਵੇਰਕਾ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਸੰਗਤਾਂ ਵਲੋਂ ਥਾਂ-ਥਾਂ 'ਤੇ ਲੰਗਰ ਲਗਾਇਆ | ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਇਆ ਅਤੇ ਉਨ੍ਹਾਂ ਨੂੰ ਜਲ ਪਾਣ ਛਕਾਇਆ ਗਿਆ | ਇਸ ਮੌਕੇ ਗਤਕਾ ਟੀਮ ਨੇ ਆਪਣੇ ਗਤਕੇ ਦੇ ਜੌਹਰ ਦਿਖਾਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰ ਤੇ ਸਮੂਹ ਸਾਧ ਸੰਗਤ ਨਗਰ ਕੀਰਤਨ 'ਚ ਸ਼ਾਮਿਲ ਸਨ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਬੱਬੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਵਰਸਿਟੀ 'ਚ ਸੈਨੇਟ ਤੇ ਸਿੰਡੀਕੇਟ ਸੰਬੰਧੀ ਵਿਵਾਦ ਸੂਬੇ ਦਾ ਸਿੱਧਾ ਨੁਕਸਾਨ-ਡਾ. ਮਨੋਹਰ ਸਿੰਘ ਅਗਲੀ ਖ਼ਬਰ ਡੇਰਾਬੱਸੀ ਹਾਈਵੇ 'ਤੇ ਚੱਲਦੀ ਕਾਰ ਦੀ ਸਨਰੂਫ ਤੋਂ ਬਾਹਰ ਨਿਕਲ ਹੁੱਲੜਬਾਜ਼ੀ ਕਰਨਾ ਪਿਆ ਮਹਿੰਗਾ
Ad Position 24