29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਲਾਲੜੂ ਵਿਖੇ ਨਗਰ ਕੀਰਤਨ 'ਚ ਗੁਰਸਹਿਜ ਸਿੰਘ ਰੰਧਾਵਾ ਨੇ ਲਗਵਾਈ ਹਾਜ਼ਰੀ <br/>

Ad Position 21
No active advertisement
ਨਗਰ ਕੀਰਤਨ ਦੌਰਾਨ ਸਿਰੋਪਾਓ ਭੇਟ ਕਰ ਕੇ ਗੁਰਸਹਿਜ ਰੰਧਾਵਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਰਾਜਬੀਰ ਸਿੰਘ <br/> 03-11-2025
ਲਾਲੜੂ, 2 ਨਵੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ 'ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਸਪੁੱਤਰ ਗੁਰਸਹਿਜ ਸਿੰਘ ਰੰਧਾਵਾ ਨੇ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸਥਾਨਕ ਗੁਰਦੁਆਰਾ ਸਾਹਿਬ ਵਲੋਂ ਕਰਵਾਏ ਸਮਾਗਮ 'ਚ ਹਰ ਵਰਗ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਸਹਿਜ ਰੰਧਾਵਾ ਨੇ ਇਕੱਤਰ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਪਿਆਰ, ਏਕਤਾ ਤੇ ਬਰਾਬਰੀ ਦੇ ਫਲਸਫੇ ਨੂੰ ਅਪਨਾਉਣ ਦਾ ਸੱਦਾ ਦਿੱਤਾ | ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਸ਼ਾਂਤੀ, ਦਇਆ ਤੇ ਨਿਰਸਵਾਰਥ ਸੇਵਾ ਦੇ ਸੰਦੇਸ਼ 'ਤੇ ਚੱਲਣ ਦੀ ਅਪੀਲ ਕੀਤੀ | ਉਨ੍ਹਾਂ ਲੋਕਾਂ ਨੂੰ ਜਾਤ, ਨਸਲ ਜਾਂ ਬਿਰਾਦਰੀ ਤੋਂ ਉਪਰ ਉੱਠ ਕੇ ਸਮਾਜ ਵਿਚ ਪਿਆਰ ਅਤੇ ਸਦਭਾਵਨਾ ਫੈਲਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਪੰਜ ਪਿਆਰਿਆ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਦੌਰਾਨ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਕੌਂਸਲਰ ਪਵਨ ਕੁਮਾਰ, ਜੀਵਨ ਰਾਣਾ, ਅਮਨ ਰਾਣਾ, ਟੋਨੀ ਲਾਲੜੂ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਡੀ. ਏ. ਪੀ. ਖਾਦ ਦੀ ਕਿੱਲਤ ਦੂਰ ਕਰਨ 'ਚ ਅਸਮਰੱਥ-ਚੰਦੂਮਾਜਰਾ <br/> ਅਗਲੀ ਖ਼ਬਰ ਪੰਜਾਬ 'ਵਰਸਿਟੀ 'ਚ ਸੈਨੇਟ ਤੇ ਸਿੰਡੀਕੇਟ ਸੰਬੰਧੀ ਵਿਵਾਦ ਸੂਬੇ ਦਾ ਸਿੱਧਾ ਨੁਕਸਾਨ-ਡਾ. ਮਨੋਹਰ ਸਿੰਘ
Ad Position 24