05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਦੀਆਂ ਮੰਡੀਆਂ 'ਚ ਵਿਕਣ ਲਈ ਆਏ 85 ਫ਼ੀਸਦੀ ਝੋਨੇ ਦੀ ਹੋਈ ਲਿਫ਼ਟਿੰਗ-ਚੇਅਰਮੈਨ ਬਰਸਟ

Ad Position 21
No active advertisement
ਅਜੀਤ ਡੈਸਕ 04-11-2025
ਐੱਸ. ਏ. ਐੱਸ. ਨਗਰ, 3 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਮੰਡੀਆਂ 'ਚ ਝੋਨੇ ਦੀ ਲਿਫ਼ਟਿੰਗ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਤੇ ਖ਼ਰੀਦੀ ਗਈ ਕੁੱਲ ਫ਼ਸਲ 'ਚੋਂ ਕਰੀਬ 85 ਫ਼ੀਸਦੀ ਫ਼ਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ | ਚੇਅਰਮੈਨ ਬਰਸਟ ਨੇ ਅੱਗੇ ਦੱਸਿਆ ਕਿ ਮੰਡੀਆਂ 'ਚ 2 ਨਵੰਬਰ ਤੱਕ 127.23 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ 124.49 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜਿਸ 'ਚੋਂ ਸਰਕਾਰੀ ਏਜੰਸੀਆਂ ਵਲੋਂ 124.27 ਲੱਖ ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ, ਜਦ ਕ ਕਰੀਬ 105.79 ਲੱਖ ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਬੀਤੇ ਐਤਵਾਰ ਨੂੰ ਮੰਡੀਆਂ 'ਚ 4.40 ਲੱਖ ਮੀਟਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਦ ਕਿ 4.47 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ, ਜਿਸ 'ਚੋਂ 5.25 ਲੱਖ ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਥਾਪਰ ਪੌਲੀਟੈਕਨਿਕ ਕਾਲਜ ਵਲੋਂ ਸਾਲਾਨਾ ਤਕਨੀਕੀ ਉਤਸਵ 2025 ਦਾ ਆਯੋਜਨ <br/> ਅਗਲੀ ਖ਼ਬਰ ਕੁਲਾਰ ਹਸਪਤਾਲ ਬੀਜਾ ਦੀ ਮੋਟਾਪੇ ਦੇ ਇਲਾਜ 'ਚ ਦੋ ਦਹਾਕਿਆਂ ਤੋਂ ਸਰਦਾਰੀ ਬਰਕਰਾਰ <br/>
Ad Position 24
No active advertisement