ਮਾਜਰੀ, 3 ਨਵੰਬਰ (ਕੁਲਵੰਤ ਸਿੰਘ ਧੀਮਾਨ)-ਰਤਵਾੜਾ ਸਾਹਿਬ ਟਰੱਸਟ ਨਿਰੋਲ ਧਾਰਮਿਕ ਸੰਸਥਾ ਹੈ, ਜੋ ਕਿ ਧਰਮ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਤੋਂ ਇਲਾਵਾ ਕਿਸੇ ਆਫ਼ਤ ਸਮੇਂ ਲੋਕਾਂ ਦੀ ਸੇਵਾ ਕਰਦਾ ਹੈ, ਜਦ ਕਿ ਟਰੱਸਟ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ | ਇਹ ਪ੍ਰਗਟਾਵਾ ਕਰਦਿਆਂ ਟਰੱਸਟ ਦੇ ਚੇਅਰਮੈਨ ਸੰਤ ਬਾਬਾ ਲਖਬੀਰ ਸਿੰਘ ਨੇ ਦੱਸਿਆ ਕਿ ਰਤਵਾੜਾ ਸਾਹਿਬ ਦੇ ਵਿਸ਼ਵ ਪ੍ਰਸਿੱਧ ਸਮਾਗਮ 'ਚ ਭਾਵੇਂ ਕਿਸੇ ਵੀ ਧਿਰ ਦਾ ਆਗੂ ਆਵੇ, ਹਰ ਇਕ ਦਾ ਸਨਮਾਨ ਕੀਤਾ ਜਾਂਦਾ ਹੈ, ਪਰ ਕਿਸੇ ਇਕ ਪਾਰਟੀ ਦੇ ਆਗੂ ਨੂੰ ਵਿਸ਼ੇਸ਼ ਅਹਿਮੀਅਤ ਨਹੀਂ ਦਿੱਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਸਾਡਾ ਟਰੱਸਟ ਸਮਾਜਿਕ ਭਾਈਵਾਲਤਾ ਦਾ ਪ੍ਰਤੀਕ ਹੈ ਤੇ ਜੇਕਰ ਕੋਈ ਆਪਣੇ ਮਕਸਦ ਲਈ ਸਮਾਗਮ ਦਾ ਨਾਂਅ ਵਰਤਣ ਦੀ ਕੋਸ਼ਿਸ਼ ਕਰਦਾ ਹੈ ਤਾਂ ਟਰੱਸਟ ਦਾ ਉਸ ਨਾਲ ਕੋਈ ਸੰਬੰਧ ਨਹੀਂ ਹੈ |