05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਜਿੱਤ ਪੂਰੇ ਪੰਜਾਬ 'ਚ ਅਕਾਲੀ ਦਲ ਦੀ ਵਾਪਸੀ ਦਾ ਸੰਕੇਤ ਹੋਵੇਗੀ-ਹਰਜਿੰਦਰ ਸਿੰਘ ਬਲੌਂਗੀ <br/>

Ad Position 21
No active advertisement
ਅਜੀਤ ਡੈਸਕ 04-11-2025
ਖਰੜ, 3 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਨਾਲ ਸੰਬੰਧਤ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵਲੋਂ ਅਕਾਲੀ ਆਗੂ ਹਰਜਿੰਦਰ ਸਿੰਘ ਬਲੌਂਗੀ ਦੀ ਅਗਵਾਈ 'ਚ ਤਰਨਤਾਰਨ ਦੀ ਉਪ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਹਰਜਿੰਦਰ ਸਿੰਘ ਬਲੌਂਗੀ ਨੇ ਕਿਹਾ ਕਿ ਖਰੜ ਹਲਕੇ ਦੀ ਪੂਰੀ ਟੀਮ ਨੇ ਤਰਨਤਾਰਨ ਪਹੁੰਚ ਕੇ ਵੱਖ-ਵੱਖ ਇਲਾਕਿਆਂ 'ਚ ਪਾਰਟੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਦਿਆਂ ਕਿਹਾ ਕਿ ਇਸ ਵਾਰੀ ਤਰਨਤਾਰਨ ਤੋਂ ਅਕਾਲੀ ਦਲ ਦੇ ਉਮੀਦਵਾਰ ਦੀ ਭਾਰੀ ਬਹੁਤ ਨਾਲ ਜਿੱਤ ਹੋਵੇਗੀ ਕਿਉਂਕਿ ਇਸ ਹਲਕੇ ਦੇ ਲੋਕ ਚਾਹੁੰਦੇ ਹਨ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਦੀ ਤਰ੍ਹਾਂ ਅੱਗੇ ਹੋ ਕੇ ਪੰਜਾਬੀਆਂ ਦੀ ਸੇਵਾ ਕਰੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਹੀ ਆਪਣੇ ਲੋਕਾਂ ਦੇ ਹੱਕ 'ਚ ਨਿੱਤਰਦੀ ਰਹੀ ਹੈ ਤੇ ਇਸ ਵਾਰ ਆਏ ਭਿਆਨਕ ਹੜ੍ਹਾਂ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਹਰੇਕ ਤਬਕੇ ਨੇ ਪੰਜਾਬ ਦੀ 'ਆਪ' ਸਰਕਾਰ ਦੀਆਂ ਨਾਕਾਮੀਆਂ ਨੂੰ ਦੇਖ ਲਿਆ ਹੈ, ਜਿਸ ਕਰਨ ਲੋਕਾਂ ਨੇ ਅਕਾਲੀ ਦਲ 'ਤੇ ਭਰੋਸਾ ਜਿਤਾਉਣ ਦਾ ਮਨ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਖਰੜ ਵਿਧਾਨ ਸਭਾ ਹਲਕੇ ਦੀ ਅਕਾਲੀ ਦੀ ਟੀਮ ਨੇ ਤਰਨਤਾਰਨ ਵਿਖੇ ਘਰ-ਘਰ ਸੰਪਰਕ ਮੁਹਿੰਮ ਸ਼ੁਰੂ ਕੀਤੀ ਹੋਈ ਤੇ ਵੋਟਰਾਂ ਨਾਲ ਸਿੱਧਾ ਸੰਵਾਦ ਕਾਇਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਚੋਣ ਨੂੰ ਮਿਸ਼ਨ ਵਜੋਂ ਲੈ ਰਿਹਾ ਹੈ ਤੇ ਪਾਰਟੀ ਦੇ ਝੰਡੇ ਹੇਠ ਲੋਕਾਂ ਦਾ ਭਰੋਸਾ ਜਿੱਤਣ ਲਈ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਤਰਨਤਾਰਨ ਦੀ ਇਹ ਜਿੱਤ ਸਿਰਫ਼ ਇਕ ਹਲਕੇ 'ਚ ਨਹੀਂ, ਸਗੋਂ ਪੂਰੇ ਪੰਜਾਬ 'ਚ ਅਕਾਲੀ ਦਲ ਦੀ ਵਾਪਸੀ ਦਾ ਸੰਕੇਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਹੰਸਾਲੀ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਡੇਰਾਬੱਸੀ ਪੰਜਗਰਾਈਾ ਦੇ ਨੌਜਵਾਨ ਦੀ ਹਾਦਸੇ ਦੌਰਾਨ ਮੌਤ ਅਗਲੀ ਖ਼ਬਰ ਰਤਵਾੜਾ ਸਾਹਿਬ ਟਰੱਸਟ ਦਾ ਕਿਸੇ ਸਿਆਸੀ ਧਿਰ ਨਾਲ ਕੋਈ ਸੰਬੰਧ ਨਹੀਂ-ਸੰਤ ਬਾਬਾ ਲਖਬੀਰ ਸਿੰਘ <br/>
Ad Position 24
No active advertisement