06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਨਗਰ ਕੀਰਤਨ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 22-11-2025
ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਤੇਗ਼ ਬਹਾਦਰ ਜੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਤਲਵੰਡੀ ਸਾਬੋ ਤੋਂ ਕੱਲ੍ਹ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਬਨੂੰੜ ਤੋਂ ਹੁੰਦਾ ਹੋਇਆ ਮੁਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹੁੰਚਿਆ, ਜਿਥੇ ਵੱਡੀ ਗਿਣਤੀ 'ਚ ਮੌਜੂਦ ਮੁਹਾਲੀ ਸ਼ਹਿਰ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਜੈਕਾਰਿਆਂ ਨਾਲ ਭਰਵਾਂ ਸਵਾਗਤ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਇਹ ਨਗਰ ਕੀਰਤਨ 21 ਨਵੰਬਰ ਰਾਤ ਦਾ ਠਹਿਰਾਅ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਤੇ ਸ੍ਰੀ ਅੰਬ ਸਾਹਿਬ ਸਾਹਿਬ ਕਰੇਗਾ ਅਤੇ 22 ਨਵੰਬਰ ਨੂੰ ਸਵੇਰੇ 9 ਵਜੇ ਚੱਲ ਕੇ ਏਅਰਪੋਰਟ ਰੋਡ ਤੋਂ ਖਰੜ ਫਲਾਈਓਵਰ ਰਾਹੀਂ ਗੁਰਦੁਆਰਾ ਕਰਤਾਰਸਰ ਪਡਿਆਲਾ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ | ਇਸ ਦੌਰਾਨ ਮੁਹਾਲੀ ਤੋਂ ਰਵਾਨਗੀ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਸਤਿਕਾਰ ਵਜੋਂ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਜਾਵੇਗਾ | ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤਨ 'ਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ | ਇਸ ਨਗਰ ਕੀਰਤਨ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿਚ ਐਂਬੂਲੈਂਸ, ਡਿਜ਼ੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਹੈ | ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਐਸ. ਪੀ. ਹੈੱਡਕੁਆਟਰ ਮੋਹਿਤ ਅਗਰਵਾਲ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਤੇ ਕਸ਼ਿਸ਼ ਗਰਗ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹਾਜ਼ਰ ਰਹੇ | ਇਸ ਮੌਕੇ ਪਾਲਕੀ ਸਾਹਿਬ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਨ ਮਰਿਆਦਾ ਨਾਲ ਸੁੱਖ ਆਸਣ ਕੀਤਾ ਗਿਆ ਤੇ ਸੰਗਤਾਂ ਨੂੰ ਲੰਗਰ ਵਰਤਾਇਆ |
Ad Position 22
No active advertisement
ਪਿਛਲੀ ਖ਼ਬਰ ਫੇਜ਼–2 ਰਾਮਦਰਬਾਰ ਵਿਖੇ ਲੁੱਟ-ਖੋਹ ਮਾਮਲੇ 'ਚ ਤਿੰਨ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਮੈਂ ਪਾਕਿ ਦੇ ਸ਼ਿਕਾਇਤ ਪੱਤਰ ਨੂੰ ਟਾਇਲਟ ਪੇਪਰ ਦੀ ਜਗ੍ਹਾ ਵਰਤਾਂਗਾ-ਜੌਨ ਕਿਰੀਆਕੌ
Ad Position 24
No active advertisement