06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ 'ਚ ਦਿੱਲੀ ਵਾਲੇ ਸਰਕਾਰ ਚਲਾ ਕੇ ਨਾਦਰਸ਼ਾਹੀ ਹੁਕਮ ਜਾਰੀ ਕਰ ਰਹੇ-ਚੰਨੀ

Ad Position 21
No active advertisement
ਅਜੀਤ ਡੈਸਕ 22-11-2025
ਖਰੜ, 21 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਚ ਦਿੱਲੀ ਦੇ ਬੰਦੇ ਸਰਕਾਰ ਚਲਾ ਰਹੇ ਹਨ ਤੇ ਸਾਡੇ ਵਾਲੇ ਮੂਕ ਦਰਸ਼ਕ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੇ ਬੜੇ ਚਾਅ ਨਾਲ ਬਦਲਾਅ ਲਈ 'ਆਪ' ਸਰਕਾਰ ਲਿਆਂਦੀ ਸੀ ਤੇ ਹੁਣ ਉਹੀ ਸਰਕਾਰ ਲੋਕਾਂ ਦੇ ਹੱਕਾਂ 'ਤੇ ਡਾਕੇ ਮਾਰ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ | ਇਥੋਂ ਤੱਕ 20 ਲੱਖ ਬੰਦਿਆਂ ਨੇ ਐਮ. ਪੀ. ਚੁਣਿਆ ਤੇ ਢਾਈ ਲੱਖ ਦੀ ਵੋਟ ਨਾਲ ਵਿਧਾਇਕ ਬਣਿਆ ਤੇ ਉਹ ਧਰਨੇ ਵਿਚ ਆਉਂਦੇ ਹਨ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਕੀ ਕਹਿਣਾ ਹੈ | ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਕਿ ਸਰਕਾਰ ਕੀ ਕਰ ਰਹੀ ਹੈ | ਉਹ ਪਿਛਲੇ ਪੰਜ ਦਿਨਾਂ ਤੋਂ ਬਾਰ ਐਸੋਸੀਏਸ਼ਨ ਖਰੜ ਵਲੋਂ ਜ਼ਿਲ੍ਹਾ ਮੁਹਾਲੀ ਦੇ 35 ਪਿੰਡਾਂ ਅਤੇ ਹੋਰ ਖੇਤਰਾਂ ਦੇ ਪਿੰਡਾਂ ਨੂੰ ਜ਼ਿਲ੍ਹਾ ਰੋਪੜ ਨਾਲ ਜੋੜਨ ਦੇ ਵਿਰੋਧ ਵਿਚ ਲਗਾਏ ਗਏ ਰੋਸ ਧਰਨੇ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ, ਮੁੱਖ ਸਕੱਤਰ ਦਾ ਪੱਤਰ ਲਿਆ ਕੇ ਭਰੋਸਾ ਦਿੱਤਾ ਜਾਣਾ ਚਾਹੀਦਾ ਸੀ ਕਿ ਇਹ ਪਿੰਡ ਜ਼ਿਲ੍ਹਾ ਮੁਹਾਲੀ ਵਿਚ ਹੀ ਰਹਿਣਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਇਆ ਜਾਵੇ, ਉਨ੍ਹਾਂ ਨੂੰ ਕੋਈ ਇਤਰਾਜ਼ ਨਹੀ, ਕਿਉਂਕਿ ਗੁਰੂ ਸਾਹਿਬਾਨ ਦੀ ਧਰਤੀ ਹੈ, ਸਿੱਖ ਕੌਮ ਵਾਸਤੇ ਬਹੁਤ ਵੱਡਾ ਸਥਾਨ ਹੈ | ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦੀਆਂ ਗ੍ਰਾਮ ਸਭਾ ਦੇ ਮਤੇ ਲਏ ਜਾਣ ਕਿ ਉਹ ਕਿਧਰ ਜਾਣਾ ਚਾਹੁੰਦੇ ਹਨ, ਪਰ ਸਰਕਾਰ ਉਨ੍ਹਾਂ ਨੂੰ ਧੱਕੇ ਨਾਲ ਕਿਸੇ ਪਾਸੇ ਨਾ ਭੇਜੇ | ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਹੜੀ ਇਹ ਲੜਾਈ ਵਕੀਲ ਭਾਈਚਾਰੇ ਵਲੋਂ ਵਿੱਢੀ ਗਈ ਹੈ, ਉਸ ਲਈ ਉਹ ਵਕੀਲਾਂ ਦਾ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਧੱਕੇਸ਼ਾਹੀ ਕਰਦੀਆਂ ਹਨ, ਪਰ ਕੋਈ ਸੁਣਵਾਈ ਨਹੀਂ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਸਾਡੇ ਨਾਲ ਧੱਕਾ ਹੋਵੇਗਾ ਤਾਂ ਉਹ ਚੁੱਪ ਕਰਕੇ ਨਹੀ ਬੈਠਣਗੇ ਤੇ 35 ਪਿੰਡ ਇਸੇ ਜ਼ਿਲ੍ਹੇ ਵਿਚ ਰੱਖੇ ਜਾਣਗੇ ਅਤੇ ਇਨ੍ਹਾਂ ਨੂੰ ਦੂਜੇ ਕਿਸੇ ਵੀ ਜ਼ਿਲ੍ਹੇ 'ਚ ਨਹੀਂ ਜਾਣ ਦੇਵਾਂਗੇ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਧਰਨੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਇਕੱਲੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਲੜਾਈ ਨਹੀਂ ਹੈ, ਭਾਖੜਾ ਦੀ ਵੀ ਹੈ ਅਤੇ ਪੰਜਾਬ 'ਚ 50 ਕਿਲੋਮੀਟਰ ਤੱਥ ਬੀ. ਐਸ. ਐਫ. ਬਿਠਾ ਦਿੱਤੀ ਗਈ ਹੈ, ਜਿਨ੍ਹਾਂ ਲਈ ਉਹ ਸੰਘਰਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਨੂੰ ਤੋੜ ਕੇ ਦੂਜੇ ਜ਼ਿਲ੍ਹੇ ਨਾਲ ਜੋੜਨ ਦੀ ਅਜੇ ਤੱਕ ਕੋਈ ਸਰਕਾਰੀ ਤਜਵੀਜ਼ ਨਹੀਂ-ਕੰਗ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24
No active advertisement