14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

'ਯੁੱਧ ਨਸ਼ਿਆਂ ਵਿਰੁੱਧ' ਦੇ 266ਵੇਂ ਦਿਨ 103 ਨਸ਼ਾ ਤਸਕਰ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਚੰਡੀਗੜ੍ਹ, 22 ਨਵੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਦੇ 266ਵੇਂ ਦਿਨ ਪੰਜਾਬ ਪੁਲਿਸ ਨੇ 360 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 80 ਐਫ. ਆਈ. ਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ | ਇਸ ਨਾਲ 266 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁਲ ਨਸ਼ਾ ਤਸਕਰਾਂ ਦੀ ਗਿਣਤੀ 37,639 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 50.5 ਕਿੱਲੋ ਹੈਰੋਇਨ, 1834 ਨਸ਼ੀਲੀਆਂ ਗੋਲੀਆਂ ਤੇ 22,925 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | ਇਸ ਆਪ੍ਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ 'ਚ 360 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 385 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਸੈਂਟਰ ਨੇੜੇ ਤੋਂ ਨੌਜਵਾਨ ਗਿ੍ਫ਼ਤਾਰ, ਦੇਸੀ ਕੱਟਾ ਤੇ ਕਾਰਤੂਸ ਬਰਾਮਦ <br/> ਅਗਲੀ ਖ਼ਬਰ ਕਾਰੋਬਾਰੀ ਤੋਂ 2 ਕਰੋੜ ਰੁ. ਦੀ ਫਿਰੌਤੀ ਮੰਗਣ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ
Ad Position 24