ਖਰੜ, 22 ਨਵੰਬਰ (ਜੰਡਪੁਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਖਰੜ ਵਿਖੇ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਸਮਾਪਤ ਹੋ ਗਏ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਹਫ਼ਤਾਵਾਰੀ ਸਮਾਗਮ 'ਚ ਭਾਈ ਸਰਬਜੀਤ ਸਿੰਘ ਗੋਇੰਦਵਾਲ ਸਾਹਿਬ ਦੇ ਢਾਡੀ ਜਥੇ, ਬੀਬੀ ਕਿਰਨਜੀਤ ਕੌਰ ਖ਼ਾਲਸਾ ਪੰਜੋਲੇ ਵਾਲਿਆਂ, ਭਾਈ ਅਤਰ ਸਿੰਘ ਦਲੇਰ ਗੁਰਦੁਆਰਾ ਜੋਤੀ ਸਰੂਪ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਅਤੇ ਸਮੇਤ ਹੋਰਨਾਂ ਜਥਿਆਂ ਵਲੋਂ ਕੀਰਤਨ ਕੀਤਾ | ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਗੁਰਸੇਵ ਸਿੰਘ, ਹੈੱਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਅਜਨਾਲਾ ਅਤੇ ਭਾਈ ਸੁਲੱਖਣ ਸਿੰਘ ਰਿਆੜ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਤੇ ਗੁਰ-ਇਤਿਹਾਸ ਦੁਆਰਾ ਨਿਹਾਲ ਕੀਤਾ ਜਾਵੇਗਾ |