16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ 'ਫੈਨਟਾਸੀਆ-2025' ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਐੱਸ. ਏ. ਐੱਸ. ਨਗਰ, 22 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ 'ਫੈਨਟਾਸੀਆ-2025' ਕਰਵਾਇਆ | ਇਸ ਰੰਗਾਰੰਗ ਸਮਾਗਮ 'ਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ | ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕਰਵਾਈ ਗਈ, ਉਪਰੰਤ ਸਕੂਲ ਦੇ ਵਾਈਸ ਪਿ੍ੰ. ਅਨੁਪਮ ਖੰਨਾ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕੀਤਾ | ਇਸ ਤੋਂ ਬਾਅਦ ਬੱਚਿਆਂ ਵਲੋਂ ਗਣੇਸ਼ ਵੰਦਨਾ ਦੀ ਪੇਸ਼ਕਾਰੀ ਦਿੱਤੀ ਗਈ ਤੇ ਫ਼ਿਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ | ਇਸ ਮੌਕੇ ਪ੍ਰੀ-ਪ੍ਰਾਇਮਰੀ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਡਾਂਸ ਰਾਹੀਂ ਵੱਖ-ਵੱਖ ਖੇਡਾਂ ਨੂੰ ਦਰਸਾਇਆ, ਜਦ ਕਿ ਪ੍ਰਾਇਮਰੀ ਤੇ ਮਿਡਲ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਰਾਜਸਥਾਨੀ ਨਾਚ, ਲਿਲੀ-ਪੁੱਟ ਨਾਚ, ਆਪ੍ਰੇਸ਼ਨ ਸੰਧੂਰ ਤੇ ਮੈਂਟਲ ਹੈਲਥ ਅਵੇਰਨੈੱਸ ਡਾਂਸ ਪੇਸ਼ ਕੀਤਾ | ਇਸ ਤੋਂ ਬਾਅਦ ਸਕੂਲ ਪਿ੍ੰ. ਇੰਦਰਜੀਤ ਕੌਰ ਸੰਧੂ ਨੇ ਸਕੂਲ ਦੀਆਂ ਪ੍ਰਾਪਤੀਆਂ ਸੰਬੰਧੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਫ਼ਿਰ ਜ਼ਿਲ੍ਹਾ ਤੇ ਰਾਜ ਪੱਧਰ 'ਤੇ ਖੇਡਾਂ ਤੇ ਵਿੱਦਿਅਕ ਖੇਤਰ ਸਮੇਤ ਹੋਰਨਾਂ ਗਤੀਵਿਧੀਆਂ 'ਚ ਸਕੂਲ ਦਾ ਨਾਂਅ ਚਮਕਾਉਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ, ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ, ਮੈਨੇਜਰ ਅਮਰਜੀਤ ਸਿੰਘ ਤੇ ਪਿ੍ੰ. ਇੰਦਰਜੀਤ ਕੌਰ ਸੰਧੂ ਵਲੋਂ ਸਨਮਾਨਿਤ ਕੀਤਾ | ਉਪਰੰਤ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭੰਗੜਾ ਪੇਸ਼ ਕਰਕੇ ਇਸ ਸੱਭਿਆਚਾਰਕ ਪ੍ਰੋਗਰਾਮ ਨੂੰ ਸਿਖਰ 'ਤੇ ਪਹੁੰਚਾ ਦਿੱਤਾ | ਅੰਤ 'ਚ ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਸਮੁੱਚੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਦਿੱਤੇ ਗਏ ਸਹਿਯੋਗ ਬਦਲੇ ਉਨ੍ਹਾਂ ਦਾ ਧੰਨਵਾਦ ਕੀਤਾ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਾਜਰੀ ਬਲਾਕ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਭਲਕੇ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ 'ਪ੍ਰਣਾਮ ਸ੍ਰੀ ਗੁਰੂ ਤੇਗ਼ ਬਹਾਦਰ ਜੀ' ਰਿਲੀਜ਼
Ad Position 24