ਖਰੜ, 22 ਨਵੰਬਰ (ਜੰਡਪੁਰੀ)-ਅੱਜ ਆਮ ਪਾਰਟੀ ਦੇ ਟਰੇਡ ਵਿੰਗ ਦੇ ਆਗੂ ਕਰਮਾ ਕਬੂਲਪੁਰੀ ਵਲੋਂ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨਾਲ ਖਰੜ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੱਲਬਾਤ ਕੀਤੀ ਗਈ | ਇਸ ਮੌਕੇ ਕਰਮਾ ਕਬੂਲਪੁਰੀ ਨੇ ਕਿਹਾ ਕਿ ਜਿਥੇ ਸਰਕਾਰ ਵਲੋਂ ਐਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਨਾਲ ਬਿਜਲੀ ਦਾ ਕੁਨੈਕਸ਼ਨ ਲੈਣ ਲਈ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਹੀ ਉਨ੍ਹਾਂ ਮੰਗ ਕੀਤੀ ਕਿ ਖਰੜ ਸ਼ਹਿਰ ਦੀਆਂ ਸੜਕਾਂ ਵੱਲ ਵੀ ਧਿਆਨ ਦਿੱਤਾ ਜਾਵੇ ਕਿਉਂਕਿ ਸ਼ਹਿਰ ਵਿਚਲੀਆਂ ਸੜਕਾਂ ਦੀ ਬਹੁਤ ਮਾੜਾ ਹਾਲ ਹੈ | ਉਨ੍ਹਾਂ ਦੱਸਿਆ ਕਿ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਖਰੜ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਗੇ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਵੀ ਹਾਜ਼ਰ ਸਨ |