16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮੁਹਾਲੀ ਜ਼ਿਲ੍ਹੇ ਦੇ ਬਲਾਕ ਮਾਜਰੀ ਅਧੀਨ ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਨਾਲ ਜੋੜਨ ਖ਼ਿਲਾਫ਼ ਰੋਸ ਦੀ ਲਹਿਰ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਮੁੱਲਾਂਪੁਰ ਗਰੀਬਦਾਸ, 22 ਨਵੰਬਰ (ਦਿਲਬਰ ਸਿੰਘ ਖੈਰਪੁਰ)-ਮਾਜਰੀ ਬਲਾਕ ਦੇ ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਵਿਚ ਸ਼ਾਮਿਲ ਕਰਨ ਦੇ ਵਿਰੋਧ ਵਜੋਂ ਇਕ ਮੀਟਿੰਗ ਕਾਂਗਰਸ ਦੇ ਬਲਾਕ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼ ਦੀ ਅਗਵਾਈ ਵਿਚ ਹੋਈ, ਜਿਸ 'ਚ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਬਲਾਕ ਮਾਜਰੀ ਦੇ ਪਿੰਡਾਂ ਨੂੰ ਮੁਹਾਲੀ ਜ਼ਿਲ੍ਹੇ ਨਾਲੋਂ ਤੋੜ ਕੇ ਰੂਪਨਗਰ ਜ਼ਿਲ੍ਹੇ 'ਚ ਸ਼ਾਮਿਲ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਤਾਂ ਹਲਕਾ ਖਰੜ ਅਤੇ ਮਾਜਰੀ ਬਲਾਕ ਅਧੀਨ ਪੈਂਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਲੋਕਾਂ ਲਈ ਹਰ ਤਰ੍ਹਾਂ ਦੀ ਲੜਾਈ ਲੜਣ ਲਈ ਤਿਆਰ ਬਰ ਤਿਆਰ ਹੈ | ਮੀਟਿੰਗ 'ਚ ਜ਼ਿਲ੍ਹਾ ਮੁਹਾਲੀ ਦੇ ਓ. ਬੀ. ਸੀ. ਸੈੱਲ ਦੇ ਚੇਅਰਮੈਨ ਹਰਨੇਕ ਸਿੰਘ ਤਕੀਪੁਰ, ਬਲਾਕ ਦੇ ਵਾਈਸ ਪ੍ਰਧਾਨ ਗੁਰਦੀਪ ਸਿੰਘ ਕੁੱਬਾਹੇੜੀ, ਨੰਬਰਦਾਰ ਸੁਖਦੇਵ ਕੁਮਾਰ ਮਾਣਕਪੁਰ ਸ਼ਰੀਫ਼, ਮੀਤ ਪ੍ਰਧਾਨ ਨਵੀਨ ਬਾਂਸਲ ਖਿਜ਼ਰਾਬਾਦ, ਮੀਡੀਆ ਇੰਚਾਰਜ ਨੇਤਰ ਸਿੰਘ ਕਲੇਰ, ਗੁਰਬਿੰਦਰ ਸਿੰਘ ਬਿੱਟੂ ਪੜੌਲ, ਬਲਜਿੰਦਰ ਸਿੰਘ ਭੋਲਾ, ਗੁਰਦੇਵ ਸਿੰਘ ਪੱਲਣਪੁਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਨੇ ਹਾਊਸਫੈੱਡ ਪੰਜਾਬ ਦੇ ਸੇਵਾ ਮੁਕਤ ਤੇ ਕਰਮਚਾਰੀਆਂ ਦੇ ਬਣਦੇ ਬਕਾਏ ਦਾ ਭੁਗਤਾਨ ਕਰ... ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਕੁਰਾਲੀ ਦੇ ਵਿਕਾਸ ਕਾਰਜਾਂ ਲਈ 50 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ
Ad Position 24