07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

'ਯੁੱਧ ਨਸ਼ਿਆਂ ਵਿਰੁੱਧ' ਦੇ 267ਵੇਂ ਦਿਨ 66 ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਦੇ 267ਵੇਂ ਦਿਨ ਪੰਜਾਬ ਪੁਲਿਸ ਨੇ 282 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 49 ਐਫ. ਆਈ. ਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 267 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 5.1 ਕਿਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | ਇਸ ਆਪ੍ਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 282 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 297 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਲਾਇਬ੍ਰੇਰੀ ਕਿਤਾਬਾਂ ਪ੍ਰਤੀ ਪਿਆਰ ਨੂੰ ਪ੍ਰੇਰਿਤ ਕਰਨ ਲਈ ਸਾਈਕਲੋਥੋਨ ਕਰਵਾਈ <br/> ਅਗਲੀ ਖ਼ਬਰ ਚੰਡੀਗੜ੍ਹ ਵਿਖੇ 'ਸ਼ਿਮਲਾ-ਚੰਡੀਗੜ੍ਹ ਡਾਇਓਸਿਸ' ਨੇ 2025 ਨੂੰ ਜੁਬਲੀ ਸਾਲ ਵਜੋਂ ਮਨਾਇਆ <br/>
Ad Position 24