07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਪੰਜਾਬ ਦਾ ਸੀ, ਹੈ ਤੇ ਭਵਿੱਖ 'ਚ ਵੀ ਪੰਜਾਬ ਦਾ ਹੀ ਰਹੇਗਾ-ਹਰਦੇਵ ਸਿੰਘ ਉੱਭਾ

Ad Position 21
No active advertisement
ਅਜੀਤ ਡੈਸਕ 24-11-2025
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਭਾਜਪਾ ਦਾ ਸਟੈਂਡ ਸਪੱਸ਼ਟ ਹੈ ਕਿ ਚੰਡੀਗੜ੍ਹ ਪੰਜਾਬ ਦਾ ਸੀ, ਹੈ ਅਤੇ ਭਵਿੱਖ 'ਚ ਵੀ ਪੰਜਾਬ ਦਾ ਹੀ ਰਹੇਗਾ | ਦੁਨੀਆ ਦੀ ਕੋਈ ਵੀ ਤਾਕਤ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਨਹੀਂ ਕਰ ਸਕਦੀ | ਇਹ ਪ੍ਰਤੀਕਿਰਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅਖਬਾਰਾਂ 'ਚ ਛਪੀਆਂ ਉਨ੍ਹਾਂ ਖਬਰਾਂ 'ਤੇ ਦਿੱਤੀ, ਜਿਨ੍ਹਾਂ 'ਚ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਕੇ ਯੂ. ਟੀ. ਬਣਾਉਣ ਸੰਬੰਧੀ ਅਟਕਲਾਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਭਿੰਨ ਅੰਗ ਹੈ ਅਤੇ ਪੰਜਾਬ ਭਾਜਪਾ ਪੰਜਾਬ ਦੇ ਹਿੱਤਾਂ ਨਾਲ ਪੂਰੀ ਦਿ੍ੜਤਾ ਨਾਲ ਖੜ੍ਹੀ ਹੈ, ਚਾਹੇ ਮਸਲਾ ਚੰਡੀਗੜ੍ਹ ਦਾ ਹੋਵੇ ਜਾਂ ਪੰਜਾਬ ਦੇ ਪਾਣੀਆਂ ਦਾ ਹੋਵੇ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸੰਬੰਧੀ ਜੋ ਵੀ ਭਰਮ ਦੀ ਸਥਿਤੀ ਪੈਦਾ ਹੋਈ ਹੈ, ਉਸ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਜਲਦੀ ਦੂਰ ਕਰਵਾਏਗੀ | ਉੱਭਾ ਨੇ ਕਿਹਾ ਕਿ ਉਹ ਖੁਦ ਇਕ ਪੰਜਾਬੀ ਤੇ ਗੁਰਸਿੱਖ ਹੋਣ ਦੇ ਨਾਤੇ ਇਹ ਭਰੋਸਾ ਦਿਵਾਉਂਦੇ ਹਨ ਕਿ ਸਾਡੇ ਲਈ ਪੰਜਾਬ ਸਭ ਤੋਂ ਪਹਿਲਾਂ ਹੈ ਤੇ ਅਸੀਂ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ |
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ 'ਤੇ ਹਮਲਾ ਕਰਨ ਦੇ ਦੋਸ਼ ਹੇਠ 10 ਲੋਕਾਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹੇ 'ਚ ਗ਼ੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/>
Ad Position 24