07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਦੀਆਂ ਪੰਜਾਬ ਤੋਂ ਚੰਡੀਗੜ੍ਹ ਨੂੰ ਖੋਹਣ ਦੀਆਂ ਸਾਜਿਸ਼ਾਂ ਨੂੰ ਸੂਬੇ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ-ਜੀਤੀ ਪਡਿਆਲਾ

Ad Position 21
No active advertisement
ਅਜੀਤ ਡੈਸਕ 24-11-2025
ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਵਿਚ ਸ਼ਾਮਿਲ ਕਰਦੇ ਹੋਏ ਚੰਡੀਗੜ੍ਹ ਨੂੰ ਅਸਿੱਧੇ ਤੌਰ 'ਤੇ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕਰਨਗੇ | ਇਹ ਪ੍ਰਗਟਾਵਾ ਕਰਦੇ ਹੋਏ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਜਿਥੇ ਪਹਿਲਾਂ ਪੰਜਾਬ ਦੇ ਦਰਿਆਈ ਪਾਣੀ ਤੇ ਪੰਜਾਬ ਦੀ ਯੂਨੀਵਰਸਿਟੀ ਕੇਂਦਰ ਸਰਕਾਰ ਵਲੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਹੁਣ ਕੇਂਦਰ ਚੰਡੀਗੜ੍ਹ ਵਿਚਲੇ ਪੰਜਾਬ ਦੇ ਹੱਕੀ ਪ੍ਰਸ਼ਾਸਨਿਕ ਅਧਿਕਾਰਾਂ ਉ'ਤੇ ਵੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਵਿਚ ਸ਼ਾਮਿਲ ਕੀਤਾ ਜਾਂਦਾ ਹੈ ਤਾਂ ਕੇਂਦਰ ਸ਼ਾਸਿਤ ਪ੍ਰਦੇਸ਼ ਹੋਰਨਾਂ ਯੂਟੀਜ਼ ਵਾਂਗ ਸਿੱਧੇ ਤੌਰ 'ਤੇ ਰਾਸ਼ਟਰਪਤੀ ਦੇ ਅਧੀਨ ਚਲਾ ਜਾਵੇਗਾ, ਜਿਸ ਨਾਲ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਦਾ ਪ੍ਰਸ਼ਾਸਨਿਕ ਨਿਯੁਕਤ ਕਰਨ ਦੀ ਦਹਾਕਿਆਂ ਪੁਰਾਣੀ ਰਿਵਾਇਤ ਖਤਮ ਹੋ ਜਾਵੇਗੀ ਅਤੇ ਪੰਜਾਬ ਪ੍ਰਸ਼ਾਸਨਿਕ ਕੰਟਰੋਲ ਪੱਖੋਂ ਚੰਡੀਗੜ੍ਹ ਤੋਂ ਬਾਹਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਨੂੰ ਪੂਰਨ ਤੌਰ 'ਤੇ ਪੰਜਾਬ ਦਾ ਹਿੱਸਾ ਬਣਾਉਣ ਦੀ ਥਾਂ ਕੇਂਦਰ ਪੰਜਾਬ ਦੇ ਅਧਿਕਾਰਾਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਕੇਂਦਰ ਨੂੰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਦਾ ਪੂਰਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਪੂਰਨ ਰੂਪ ਵਿਚ ਅਸਵੀਕਾਰ ਯੋਗ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਹਰਿਰਾਇ ਸਾਹਿਬ ਮੁੰਡੀ ਖਰੜ ਵਿਖੇ ਕੈਂਪ ਲਗਾਇਆ <br/> ਅਗਲੀ ਖ਼ਬਰ ਫੈਮਲੀ ਮੈਡੀਕੇਅਰ ਹਸਪਤਾਲ 'ਚ ਖੂਨਦਾਨ ਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ <br/>
Ad Position 24