07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਫਤਿਹਪੁਰ ਜੱਟਾਂ ਵਿਖੇ ਛਿੰਝ ਮੇਲੇ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 24-11-2025
ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਦੇ ਪਿੰਡ ਫਤਿਹਪੁਰ ਜੱਟਾਂ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 3 ਦਿਨਾਂ ਤੱਕ ਚੱਲਣ ਵਾਲੇ ਛਿੰਝ ਮੇਲੇ ਦਾ ਡੇਰਾਬੱਸੀ ਤੋਂ ਸੀਨੀਅਰ ਭਾਜਪਾ ਆਗੂ ਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਵਾਉਂਦੇ ਹੋਏ ਉਦਘਾਟਨ ਕੀਤਾ | ਇਸ ਮੌਕੇ ਭਾਜਪਾ ਆਗੂ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਸੂਬੇ 'ਚ ਖੇਡ ਸੱਭਿਆਚਾਰ ਨੂੰ ਬਹੁਤ ਉਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ਿਆ ਦੀ ਆਦਤ ਤੋਂ ਬਚਾਇਆ ਜਾ ਸਕੇ, ਜਿਸ ਲਈ ਭਾਜਪਾ ਸਰਕਾਰ ਵਲੋਂ ਲਗਾਤਾਰ ਕੋਸ਼ਿਸ਼ਾਂ ਕਰਦੇ ਹੋਏ ਨੋਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਛਿੰਝ ਮੇਲੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਦਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਖੇਡ ਮੁਕਾਬਲੇ ਕਰਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਇਸ ਮੌਕੇ ਕਮੇਟੀ ਮੈਂਬਰਾਂ ਤੇ ਹੋਰ ਪ੍ਰਬੰਧਕਾਂ ਨੂੰ ਇਸ ਕੰਮ ਲਈ ਵਧਾਈ ਵੀ ਦਿੱਤੀ ਅਤੇ ਕਮੇਟੀ ਨੂੰ 31000 ਰੁ. ਦੀ ਰਾਸ਼ੀ ਸਹਾਇਤਾ ਦੇ ਤੌਰ 'ਤੇ ਭੇਟ ਕੀਤੀ | ਇਸ ਮੌਕੇ ਯਾਦਗਾਰ ਗੁਰੂਦੁਆਰਾ ਸਾਹਿਬ ਪਿੰਡ ਫਤਿਹਪੁਰ ਜੱਟਾਂ ਤੋਂ ਪਹੁੰਚੇ ਬਾਬਾ ਰਾਜ ਸਿੰਘ ਨੇ ਵੀ ਪਹਿਲਵਾਨਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਕਮੇਟੀ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਢੋਲਾਂ ਤੇ ਨਗਾਰਿਆਂ ਦੀ ਗੂੰਜ 'ਚ ਛਿੰਝ ਮੇਲੇ ਵਿਚ ਕੁਸ਼ਤੀਆਂ ਦੀ ਸ਼ੁਰੂਆਤ ਕਰਵਾਈ | ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਵਿਚ ਪਹਿਲਾ ਝੰਡੀ ਮੁਕਾਬਲਾ ਇਨਾਮ 1 ਲੱਖ ਰੁ. ਤੇ ਦੂਜਾ ਝੰਡੀ ਮੁਕਾਬਲਾ 31000 ਦਾ ਰੱਖਿਆ ਗਿਆ ਹੈ | ਇਸ ਮੌਕੇ ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸੰਨਤ ਭਾਰਦਵਾਜ, ਦਵਿੰਦਰ ਸਿੰਘ ਧਨੌਨੀ, ਮੇਜਰ ਪਰਾਗਪੁਰ, ਹਰਦੀਪ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ, ਸੁਰੇਸ਼ ਵਿਆਸ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਤੇ ਹੋਰ ਮੁਹਤਬਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਕਰਨਾ ਚਾਹੁੰਦੀ ਹੈ ਚੰਡੀਗੜ੍ਹ 'ਤੇ ਕਬਜ਼ਾ-ਸ਼ਰਮਾ <br/> ਅਗਲੀ ਖ਼ਬਰ ਬ੍ਰਹਮਾ ਕੁਮਾਰੀ ਆਸ਼ਰਮ ਵਿਖੇ ਸਿਹਤ ਜਾਂਚ ਕੈਂਪ ਲਗਾਇਆ <br/>
Ad Position 24