07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਦੀ ਭਾਜਪਾ ਸਰਕਾਰ ਕਰਨਾ ਚਾਹੁੰਦੀ ਹੈ ਚੰਡੀਗੜ੍ਹ 'ਤੇ ਕਬਜ਼ਾ-ਸ਼ਰਮਾ <br/>

Ad Position 21
No active advertisement
ਕਾਂਗਰਸ ਦੇ ਸੀਨੀਅਰ ਆਗੂ ਕਮਲ ਕਿਸ਼ੋਰ ਸ਼ਰਮਾ ਦਾ ਸਨਮਾਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਤੇ ਹੋਰ | ਤਸਵੀਰ : ਜੰਡਪੁਰੀ <br/> 24-11-2025
ਖਰੜ, 23 ਨਵੰਬਰ (ਜੰਡਪੁਰੀ)-ਕੇਂਦਰ ਦੀ ਭਾਜਪਾ ਸਰਕਾਰ ਕਿਸੇ ਨਾ ਕਿਸੇ ਤਰੀਕੇ ਨਾਲ ਚੰਡੀਗੜ੍ਹ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ | ਇਹ ਪ੍ਰਗਟਾਵਾ ਕਾਂਗਰਸ ਜ਼ਿਲ੍ਹਾ ਮੁਹਾਲੀ ਦੇ ਨਵੇਂ ਬਣੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਾਂਗਰਸ ਦੇ ਸੀਨੀਅਰ ਆਗੂ ਗੁਰਿੰਦਰ ਸਿੰਘ ਕੈਰੋਂ ਦੇ ਘਰ ਵਿਖੇ ਉਨ੍ਹਾਂ ਦੇ ਸਨਮਾਨ ਸਮਾਰੋਹ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਨੇ ਬੀ. ਬੀ. ਐਮ. 'ਤੇ ਕਬਜ਼ਾ ਕਰਕੇ ਪੰਜਾਬ ਦੇ ਵਿਚ ਹੜ੍ਹਾਂ ਵਰਗੀ ਸਥਿਤੀ ਬਣਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਹੜ੍ਹ ਆਏ ਹਨ, ਉਹ ਕੁਦਰਤੀ ਨਹੀਂ ਸਨ, ਬਲਕਿ ਭਾਜਪਾ ਜਾਣ ਬੁੱਝ ਕੇ ਆਰਜੀ ਹੜ੍ਹ ਲਿਆਂਦੇ | ਇਸ ਮੌਕੇ ਕਾਂਗਰਸੀ ਸੀਨੀਅਰ ਆਗੂ ਗੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਸ਼ਰਮਾ ਦੇ ਪ੍ਰਧਾਨ ਬਣਨ ਉਪਰੰਤ ਕਾਂਗਰਸ ਹੋਰ ਮਜ਼ਬੂਤ ਹੋਈ ਹੈ | ਇਸ ਮੌਕੇ ਉਨ੍ਹਾਂ ਦੇ ਹੋਰ ਵੀ ਸਮਰੱਥਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਸਮੇਸ਼ ਵੈਲਫੇਅਰ ਕੌਂਸਲ ਤੇ ਭਾਰਜ ਪਰਿਵਾਰ ਨੇ ਲਗਾਇਆ ਲੰਗਰ <br/> ਅਗਲੀ ਖ਼ਬਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਫਤਿਹਪੁਰ ਜੱਟਾਂ ਵਿਖੇ ਛਿੰਝ ਮੇਲੇ ਦਾ ਉਦਘਾਟਨ <br/>
Ad Position 24