05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ 'ਚ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ-ਚੌ. ਸ਼ਿਆਮ ਲਾਲ

Ad Position 21
No active advertisement
ਅਜੀਤ ਡੈਸਕ 06-12-2025
ਮਾਜਰੀ, 5 ਦਸੰਬਰ (ਕੁਲਵੰਤ ਸਿੰਘ ਧੀਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਹੀ ਉਮੀਦਵਾਰ ਇਸ ਵਾਰ ਬਲਾਕ ਸੰਮਤੀ ਚੋਣਾਂ 'ਚ ਜਿੱਤ ਦਰਜ ਕਰਨਗੇ | ਇਹ ਦਾਅਵਾ ਹਲਕਾ ਖਰੜ ਤੋਂ ਸੀਨੀਅਰ ਅਕਾਲੀ ਆਗੂ ਚੌ. ਸ਼ਿਆਮ ਲਾਲ ਮਾਜਰੀਆਂ ਨੇ ਸਬ-ਤਹਿਸੀਲ ਮਾਜਰੀ ਵਿਖੇ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਬਲਾਕ ਸੰਮਤੀ ਚੋਣਾਂ ਲਈ ਟਿਕਟਾਂ ਵੰਡਣ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੁੱਚੇ ਉਮੀਦਵਾਰਾਂ 'ਚ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੀ ਜਿੱਤ ਦਾ ਆਧਾਰ ਬਣੇਗਾ | ਇਸੇ ਦੌਰਾਨ ਚੌ. ਸ਼ਿਆਮ ਲਾਲ ਵਲੋਂ ਜੈਅੰਤੀ ਮਾਜਰੀ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਦੀਪ ਕੌਰ ਪਤਨੀ ਬੱਬੂ ਸਿੰਘ ਨੂੰ ਪਾਰਟੀ ਉਮੀਦਵਾਰ ਵਜੋਂ ਲੋਕਾਂ ਦੇ ਰੁਬਰੂ ਕੀਤਾ ਗਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਮੀਆਂਪੁਰ, ਮੋਹਨ ਲਾਲ ਬਲਾਕ ਸੰਮਤੀ ਮੈਂਬਰ, ਨਸੀਬ ਚੰਦ ਸਰਪੰਚ, ਬਲਕਾਰ ਸਿੰਘ ਪ੍ਰਧਾਨ ਐਸ. ਸੀ. ਵਿੰਗ ਖਰੜ ਅਤੇ ਜਗਦੇਵ ਸਿੰਘ ਮਲੋਆ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਝੂਠੇ ਲਾਰਿਆਂ ਦੀ ਝੜੀ ਲਗਾਈ-ਗੁਰਦਰਸ਼ਨ ਸਿੰਘ ਸੈਣੀ ਅਗਲੀ ਖ਼ਬਰ ਚੰਡੀਗੜ੍ਹ ਰਾਸ਼ਟਰੀ ਸ਼ਿਲਪ ਮੇਲੇ 'ਚ ਰਾਜਪਾਲ ਕਟਾਰੀਆ ਨੇ ਕਲਾਕਾਰਾਂ ਨੂੰ ਲੋਕ ਕਲਾ ਸਾਧਕ ਤੇ ਯੁਵਾ ਪੁਰਸਕਾਰਾਂ ਨਾਲ ਕੀ...
Ad Position 24
No active advertisement