05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਿੱਤਰਕਲਾ ਵਰਕਸ਼ਾਪ ਸ਼ੁਰੂ

Ad Position 21
No active advertisement
ਅਜੀਤ ਡੈਸਕ 06-12-2025
ਐੱਸ. ਏ. ਐੱਸ. ਨਗਰ, 5 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਡਿਜ਼ੀਟਲ ਲਾਇਬ੍ਰੇਰੀ ਵਲੋਂ ਪੰਜ-ਆਬ ਫ਼ਾਈਨ ਆਰਟ ਸੁਸਾਇਟੀ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਚਿੱਤਰਕਲਾ ਵਰਕਸ਼ਾਪ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ੁਰੂ ਹੋਈ | ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਰਕਸ਼ਾਪ ਦੀ ਸ਼ੁਰੂਆਤ ਗੁਰੂ ਚਰਨਾਂ 'ਚ ਅਰਦਾਸ ਨਾਲ ਹੋਈ | ਇਸ ਤੋਂ ਬਾਅਦ ਬਾਬਾ ਮੁਖਤਿਆਰ ਸਿੰਘ ਮੁਖੀ (ਯੂ. ਐੱਸ. ਏ), ਸੰਤ ਸਿੰਘ, ਹਰਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਸੇਵਾ-ਮੁਕਤ ਕਰਨਲ ਜੇ. ਐਸ. ਮੁਲਤਾਨੀ ਤੇ ਉਨ੍ਹਾਂ ਦੀ ਪ੍ਰਬੰਧਕੀ ਟੀਮ, ਦਵਿੰਦਰਪਾਲ ਸਿੰਘ ਸਹਿ-ਸੰਚਾਲਕ ਪੰਜਾਬ ਡਿਜ਼ੀਟਲ ਲਾਇਬ੍ਰੇਰੀ, ਹਰਵਿੰਦਰ ਸਿੰਘ ਖ਼ਾਲਸਾ ਪੰਜ-ਆਬ ਫ਼ਾਈਨ ਆਰਟ ਸੁਸਾਇਟੀ ਅਤੇ ਅਮਰਿੰਦਰ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਵਲੋਂ ਵਰਕਸ਼ਾਪ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ | ਵਰਕਸ਼ਾਪ 'ਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸੰਬੰਧਤ 28 ਤਜ਼ਰਬੇਕਾਰ ਕਲਾਕਾਰਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ 'ਚ ਗੁਰਪ੍ਰੀਤ ਸਿੰਘ ਨਾਮਧਾਰੀ, ਸਤਨਾਮ ਸਿੰਘ ਮੋਗਾ, ਮਨਵੀਰ ਕੌਰ (ਪਟਿਆਲਾ) ਤੇ ਐਚ. ਐੱਸ. ਨਾਜ਼ ਵਰਗੇ ਪ੍ਰਸਿੱਧ ਕਲਾਕਾਰ ਵੀ ਸ਼ਾਮਿਲ ਸਨ | ਇਸ ਮੌਕੇ ਕਲਾਕਾਰਾਂ ਨੇ ਪੂਰੇ ਉਤਸ਼ਾਹ ਤੇ ਸਮਰਪਣ ਨਾਲ ਆਪਣਾ ਕੰਮ ਸ਼ੁਰੂ ਕੀਤਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਜੀਵਨੀ ਅਤੇ ਵਿਚਾਰਧਾਰਾ ਤੋਂ ਪ੍ਰੇਰਿਤ ਚਿੱਤਰ ਬਣਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਕਲਾਕਾਰਾਂ ਨੇ ਸਾਰਾ ਦਿਨ ਆਪਣੀ ਕੈਨਵਸ 'ਤੇ ਗੁਰੂ ਸਾਹਿਬ ਦੀ ਜ਼ਿੰਦਗੀ ਦੇ ਉਨ੍ਹਾਂ ਅਹਿਮ ਪਲਾਂ ਨੂੰ ਉਕੇਰਦਿਆਂ ਬਿਤਾਇਆ, ਜਿਨ੍ਹਾਂ ਨੇ ਸਦੀਆਂ ਤੋਂ ਪੰਜਾਬ ਦੀ ਰੂਹਾਨੀ ਤੇ ਸੱਭਿਆਚਾਰਕ ਚਿੰਤਨਧਾਰਾ ਨੂੰ ਵਿਸ਼ੇਸ਼ ਰੂਪ ਦਿੱਤਾ ਹੈ | ਇਸ ਮੌਕੇ ਹਰਵਿੰਦਰ ਸਿੰਘ ਖ਼ਾਲਸਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਤੇ ਪੰਜ-ਆਬ ਫ਼ਾਈਨ ਆਰਟ ਸੁਸਾਇਟੀ ਦਾ ਉਦੇਸ਼ ਗੁਰੂ ਸਾਹਿਬਾਨ ਅਤੇ ਉਨ੍ਹਾਂ ਸਿੱਖਾਂ ਦੀ ਸ਼ਹਾਦਤ ਨੂੰ ਸੰਭਾਲਣਾ, ਉਸ 'ਤੇ ਵਿਚਾਰ ਕਰਨਾ ਤੇ ਰਚਨਾਤਮਿਕ ਢੰਗ ਨਾਲ ਪੇਸ਼ ਕਰਨਾ ਹੈ, ਜਿਨ੍ਹਾਂ ਨੇ ਆਜ਼ਾਦੀ, ਜ਼ਮੀਰ ਅਤੇ ਸੱਚ ਦੀ ਰੱਖਿਆ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਇਹ ਵਰਕਸ਼ਾਪ 7 ਦਸੰਬਰ ਤੱਕ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ 2 ਲੱਖ ਦੀ ਠੱਗੀ ਮਾਰਨ ਦੀ ਸ਼ਿਕਾਇਤ ਦੇਣ 'ਤੇ ਪੁਲਿਸ ਨੇ ਜਾਂਚ ਕੀਤੀ ਸ਼ੁਰੂ ਅਗਲੀ ਖ਼ਬਰ ਮਹਿਰਮਪੁਰ ਟੱਪਰੀਆਂ ਦੀ ਪਿਛਲੇ 4 ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ
Ad Position 24
No active advertisement