ਐੱਸ. ਏ. ਐੱਸ. ਨਗਰ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਦੇਸ਼ 'ਚ ਸਿੱਖਿਆ, ਖੇਡਾਂ ਤੇ ਸੱਭਿਆਚਾਰ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਵਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫ਼ੈਪ) ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਾਵਏ 5ਵੇਂ ਫ਼ੈਪ ਕੌਮੀ ਪੁਰਸਕਾਰ ਸਮਾਰੋਹ ਦੌਰਾਨ 476 ਤੋਂ ਵੱਧ ਚੇਅਰਪਰਸਨਾਂ, ਪਿ੍ੰਸੀਪਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਨਮਾਨਿਤ ਕੀਤਾ | ਇਸ ਮੌਕੇ ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ, ਜਦ ਕਿ ਪੰਜਾਬੀ ਅਦਾਕਾਰ, ਗਾਇਕ ਅਤੇ ਕਾਮੇਡੀਅਨ ਕਰਮਜੀਤ ਅਨਮੋਲ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲੁਆਈ | ਇਸ ਮੌਕੇ ਫ਼ੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ | ਇਸ ਤੋਂ ਇਲਾਵਾ ਅਦਾਕਾਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਪੁਰਸਕਾਰ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ 194 ਸਕੂਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਫ਼ੈਪ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ | ਇਸ ਤੋਂ ਇਲਾਵਾ 282 ਸਕੂਲ ਪਿ੍ੰਸੀਪਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੈਗਾ ਓਲੰਪੀਆਡ ਕੌਂਬੈਟ 'ਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਫ਼ੈਪ ਪੁਰਸਕਾਰ ਨਾਲ ਸਨਮਾਨਿਤ ਕੀਤਾ | ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਸੰਗੀਤ, ਨਾਚ ਤੇ ਕਲਾ ਮੁਕਾਬਲਿਆਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ 43 ਸਕੂਲਾਂ ਦੀਆਂ ਟੀਮਾਂ ਨੂੰ ਵੀ ਫ਼ੈਪ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ | ਮੁਕਾਬਲਿਆਂ 'ਚ ਪੰਜ ਸੰਗੀਤ ਮੁਕਾਬਲੇ ਭਾਰਤੀ ਲੋਕ ਗੀਤ (ਸੋਲੋ), ਭਾਰਤੀ ਲੋਕ ਗੀਤ (ਗਰੁੱਪ), ਵਿਆਹ ਦੇ ਲੋਕ ਗੀਤ, ਵਾਰ ਅਤੇ ਕਵੀਸ਼ਰੀ, ਨਾਚ ਮੁਕਾਬਲੇ (ਸੋਲੋ ਅਤੇ ਗਰੁੱਪ) ਤੇ ਪੇਂਟਿੰਗ, ਸਕੈਚਿੰਗ ਤੇ ਕੋਲਾਜ ਬਣਾਉਣ 'ਚ ਕਲਾ ਮੁਕਾਬਲੇ ਸ਼ਾਮਿਲ ਸਨ | ਇਸ ਮੌਕੇ ਸੰਸਦ ਮੈਂਬਰ (ਰਾਜ ਸਭਾ) ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਫ਼ੈਪ ਕਲਚਰਲ ਅਚੀਵਮੈਂਟ ਐਵਾਰਡ ਇਕ ਸ਼ਾਨਦਾਰ ਪਹਿਲ ਹੈ, ਜੋ ਕਿ ਸੱਭਿਆਚਾਰ ਨੂੰ ਹੁਲਾਰਾ ਦੇਣ ਤੇ ਇਸ ਨੂੰ ਸੰਜੋ ਕੇ ਰੱਖਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ | ਇਸ ਮੌਕੇ ਪੰਜਾਬੀ ਗਾਇਕ, ਅਦਾਕਾਰ ਤੇ ਕਾਮੇਡੀਅਨ ਕਰਮਜੀਤ ਅਨਮੋਲ ਨੇ ਕਿਹਾ ਕਿ ਫ਼ੈਪ ਕੌਮੀ ਪੁਰਸਕਾਰ ਸਮਾਰੋਹ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ | ਫ਼ੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਫ਼ੈਪ ਪੁਰਸਕਾਰਾਂ ਨਾਲ ਅਸੀਂ ਲੋਕ ਗੀਤਾਂ ਤੇ ਲੋਕ ਨਾਚ ਨੂੰ ਉਤਸ਼ਾਹਿਤ ਕਰ ਰਹੇ ਹਾਂ, ਜਿਸ ਨਾਲ ਸਕੂਲਾਂ 'ਚ ਲੱਚਰ ਤੇ ਹਿੰਸਕ ਗਾਇਕੀ ਦਾ ਰੁਝਾਨ ਖ਼ਤਮ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ 9 ਸ਼੍ਰੇਣੀਆਂ 'ਚ ਸੱਭਿਆਚਾਰਕ ਪੁਰਸਕਾਰ ਦੇ ਰਹੀ ਹੈ, ਜਿਸ ਲਈ ਪੰਜਾਬ ਤੇ ਹੋਰਨਾਂ ਰਾਜਾਂ ਦੇ 740 ਤੋਂ ਵੱਧ ਸਕੂਲਾਂ ਨੇ ਅਰਜ਼ੀਆਂ ਦਿੱਤੀਆਂ ਸਨ ਅਤੇ ਇਨ੍ਹਾਂ 'ਚੋਂ 41 ਸਕੂਲਾਂ ਨੂੰ ਅੱਜ ਅੰਤਿਮ ਦੌਰ 'ਚ ਪ੍ਰਦਰਸ਼ਨ ਕਰਨ ਲਈ ਚੁਣਿਆ | ਅੰਤ 'ਚ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਿੱਖਿਆ ਤੇ ਯੋਗਤਾ 'ਚ ਫ਼ਰਕ ਹੁੰਦਾ ਹੈ | ਸਿੱਖਿਆ ਕਦੇ ਵੀ ਕਿਸੇ ਤੋਂ ਵੀ ਪ੍ਰਾਪਤ ਕੀਤੀ