26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਭਰ 'ਚ 104 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ

Ad Position 21
No active advertisement
ਅਜੀਤ ਡੈਸਕ 07-12-2025
ਐੱਸ. ਏ. ਐੱਸ. ਨਗਰ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਅੰਦਰ 14 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਦੀ ਪ੍ਰਕਿਰਿਆ ਅੱਜ ਸੁਚਾਰੂ ਢੰਗ ਨਾਲ ਸਮਾਪਤ ਹੋਈ | ਉਨ੍ਹਾਂ ਦੱਸਿਆ ਕਿ ਕੱਲ੍ਹ ਪੜਤਾਲ ਤੋਂ ਬਾਅਦ ਯੋਗ ਪਾਏ ਗਏ 310 ਉਮੀਦਵਾਰਾਂ 'ਚੋਂ ਅੱਜ 104 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ, ਜਿਸ ਨਾਲ ਖਰੜ, ਮਾਜਰੀ ਤੇ ਡੇਰਾਬੱਸੀ ਦੀਆਂ ਤਿੰਨੋਂ ਪੰਚਾਇਤ ਸੰਮਤੀਆਂ 'ਚ 206 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਉਨ੍ਹਾਂ ਦੱਸਿਆ ਕਿ ਖਰੜ ਪੰਚਾਇਤ ਸੰਮਤੀ 'ਚ 73 ਯੋਗ ਨਾਮਜ਼ਦਗੀਆਂ 'ਚੋਂ 24 ਉਮੀਦਵਾਰਾਂ ਨੇ ਆਪਣੇ ਨਾਂਅ ਵਾਪਸ ਲੈ ਲਏ ਹਨ, ਜਿਸ ਨਾਲ 49 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਇਸੇ ਤਰ੍ਹਾਂ ਮਾਜਰੀ ਪੰਚਾਇਤ ਸੰਮਤੀ 'ਚ 94 ਯੋਗ ਨਾਮਜ਼ਦਗੀਆਂ 'ਚੋਂ 31 ਉਮੀਦਵਾਰਾਂ ਨੇ ਆਪਣੇ ਨਾਂਅ ਵਾਪਸ ਲੈ ਲਏ ਹਨ, ਜਿਸ ਨਾਲ 63 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ, ਜਦਕਿ ਡੇਰਾਬੱਸੀ ਪੰਚਾਇਤ ਸੰਮਤੀ ਲਈ 143 ਯੋਗ ਨਾਮਜ਼ਦਗੀਆਂ 'ਚੋਂ 49 ਉਮੀਦਵਾਰਾਂ ਨੇ ਆਪਣੇ ਨਾਂਅ ਵਾਪਸ ਲੈ ਲਏ ਹਨ, ਜਿਸ ਨਾਲ 94 ਉਮੀਦਵਾਰ ਚੋਣ ਲੜਨਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਵਾਪਸ ਲੈਣ ਦੀਆਂ ਸਾਰੀਆਂ ਅਰਜ਼ੀਆਂ 'ਤੇ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਗਈ, ਜਿਸ ਨਾਲ ਪੂਰੀ ਪਾਰਦਰਸ਼ਤਾ ਤੇ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਪ੍ਰਕਿਰਿਆ ਦੇ ਅਗਲੇ ਪੜਾਵਾਂ ਲਈ ਪੂਰੀ ਤਿਆਰੀ ਕਰ ਲਈ ਹੈ ਅਤੇ ਪ੍ਰਸ਼ਾਸਨ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ
Ad Position 22
No active advertisement
ਪਿਛਲੀ ਖ਼ਬਰ ਨਾਮਜ਼ਦਗੀਆਂ ਭਰਨ ਮੌਕੇ 'ਆਪ' ਵਰਕਰਾਂ ਵਲੋਂ ਕੀਤੀ ਧੱਕੇਸ਼ਾਹੀ ਨੇ ਬਿਹਾਰ ਤੇ ਯੂ. ਪੀ. ਨੂੰ ਵੀ ਮਾਤ ਦਿੱਤੀ-ਮੱਛਲੀ ਕਲਾ... ਅਗਲੀ ਖ਼ਬਰ ਡੈਜ਼ਮਾਰਟ ਵਿਖੇ ਖੁੱਲੇ੍ਹ ਰੈਸਟੋਰੈਂਟ ਦਾ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਵਲੋਂ ਉਦਘਾਟਨ <br/>
Ad Position 24