26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨਾਮਜ਼ਦਗੀਆਂ ਭਰਨ ਮੌਕੇ 'ਆਪ' ਵਰਕਰਾਂ ਵਲੋਂ ਕੀਤੀ ਧੱਕੇਸ਼ਾਹੀ ਨੇ ਬਿਹਾਰ ਤੇ ਯੂ. ਪੀ. ਨੂੰ ਵੀ ਮਾਤ ਦਿੱਤੀ-ਮੱਛਲੀ ਕਲਾਂ

Ad Position 21
No active advertisement
ਅਜੀਤ ਡੈਸਕ 07-12-2025
ਐੱਸ. ਏ. ਐੱਸ. ਨਗਰ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਸੂਬੇ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀਆਂ ਨਾਮਜ਼ਦਗੀਆਂ ਭਰਨ ਮੌਕੇ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਦੁਆਰਾ ਕੀਤੀ ਗੁੰਡਾਗਰਦੀ ਨੇ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਮਨੀਸ਼ ਸਿਸੋਦੀਆ ਦੀ 'ਸਾਮ, ਦਾਮ, ਦੰਡ, ਭੇਦ' ਵਾਲੀ ਨੀਤੀ 'ਤੇ ਚੱਲ ਕੇ ਹਰ ਹੀਲੇ ਚੋਣਾਂ ਜਿੱਤਣਾ ਚਾਹੁੰਦੀ ਹੈ | ਪੰਜਾਬ 'ਚ ਨਾਮਜ਼ਦਗੀਆਂ ਭਰਨ ਮੌਕੇ ਵਿਰੋਧੀ ਉਮੀਦਵਾਰਾਂ ਨਾਲ 'ਆਪ' ਵਰਕਰਾਂ ਵਲੋਂ ਕੀਤੀ ਗਈ ਧੱਕੇਸ਼ਾਹੀ ਨੇ ਬਿਹਾਰ ਤੇ ਯੂ. ਪੀ. ਨੂੰ ਵੀ ਮਾਤ ਦੇ ਦਿੱਤੀ ਹੈ | ਇਹ ਦੋਸ਼ ਲਗਾਉਂਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ 'ਆਪ' ਵਰਕਰਾਂ ਦੀ ਗੁੰਡਾਗਰਦੀ ਨੂੰ ਵੇਖਦਾ ਰਿਹਾ, ਜਿਸ ਕਾਰਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਮੌਕੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਚਲਦਿਆਂ 49 ਉਮੀਦਵਾਰਾਂ ਨੇ ਨਾਮਜ਼ਦਗੀ ਪੇਪਰ ਲਏ ਵਾਪਸ <br/> ਅਗਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਭਰ 'ਚ 104 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ
Ad Position 24